JALANDHAR WEATHER

ਭਾਖੜਾ ਡੈਮ ’ਚ ਪਾਣੀ ਦਾ ਪੱਧਰ 1665.06 ਫੁੱਟ

ਨੰਗਲ, 19 ਅਗਸਤ (ਗੁਰਪ੍ਰੀਤ ਸਿੰਘ ਗਰੇਵਾਲ)- ਭਾਖੜਾ ਡੈਮ ’ਚ ਪਾਣੀ ਦਾ ਪੱਧਰ 1665.06 ਫੁੱਟ ਰਿਕਾਰਡ ਕੀਤਾ ਗਿਆ। ਭਾਖੜਾ ਡੈਮ ’ਚ 65617 ਕਿਊਸਿਕ ਪਾਣੀ ਆ ਰਿਹਾ ਹੈ ਅਤੇ 32171 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ। ਲੰਘੇ ਵਰ੍ਹੇ ਅੱਜ ਦੇ ਦਿਨ ਭਾਖੜਾ ਡੈਮ ਦਾ ਪੱਧਰ 1631.06 ਫੁੱਟ ਸੀ। 19.08.2024 ਨੂੰ ਭਾਖੜਾ ਡੈਮ ’ਚ 43294 ਕਿਊਸਿਕ ਪਾਣੀ ਆ ਰਿਹਾ ਸੀ ਅਤੇ 24192 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਸੀ।

ਭਾਖੜਾ ਡੈਮ ’ਚ ਪਾਣੀ ਦਾ ਵੱਧ ਤੋਂ ਵੱਧ ਪੱਧਰ 1680 ਫੁੱਟ ਰੱਖਿਆ ਜਾਂਦਾ ਹੈ ਪਰ ਖਾਸ ਹਾਲਾਤ ’ਚ ਇਹ ਪੱਧਰ 1685 ਫੁੱਟ ਵੀ ਹੋ ਸਕਦਾ ਹੈ। ਭਾਖੜਾ ਡੈਮ ਦੀ ਝੀਲ ਗੋਬਿੰਦ ਸਾਗਰ 65 ਵਰਗ ਮੀਲ ਖੇਤਰ ’ਚ ਫੈਲੀ ਹੈ ਅਤੇ ਇਸ ਝੀਲ ’ਚ 7.8 ਮਿਲੀਅਨ ਏਕੜ ਫੁੱਟ ਪਾਣੀ ਦਾ ਭੰਡਾਰ ਕਰਨ ਦੀ ਸਮਰੱਥਾ ਹੈ। ਚੇਤੇ ਰਹੇ ਕਿ ਅੱਜ ਦੇ ਦਿਨ ਪਾਣੀ ਦਾ ਪੱਧਰ ਪਿਛਲੇ ਸਾਲ ਅੱਜ ਦੇ ਦਿਨ ਨਾਲੋਂ 34 ਫੁੱਟ ਵੱਧ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ