JALANDHAR WEATHER

ਪਿੰਡ ਪੱਕਾ ਕਲਾਂ ਵਿਖੇ ਪਤੀ ਵਲੋਂ ਪਤਨੀ ਦੀ ਗੋਲੀ ਮਾਰ ਕੇ ਹੱਤਿਆ

ਸੰਗਤ ਮੰਡੀ, 19 ਅਗਸਤ (ਦੀਪਕ ਸ਼ਰਮਾ)-ਥਾਣਾ ਸੰਗਤ ਅਧੀਨ ਪੈਂਦੇ ਪਿੰਡ ਪੱਕਾ ਕਲਾਂ ਵਿਖੇ ਅੱਜ ਪਤੀ ਨੇ ਆਪਣੀ ਹੀ ਪਤਨੀ ਦੇ ਫਾਇਰ ਮਾਰ ਦਿੱਤੇ, ਜਿਸ ਕਾਰਨ ਪਤਨੀ ਦੀ ਮੌਤ ਹੋਣ ਦੀ ਖਬਰ ਮਿਲੀ ਹੈ। ਫਾਇਰਿੰਗ ਦਾ ਕਾਰਨ ਘਰੇਲੂ ਕਲੇਸ਼ ਹੋਣਾ ਦੱਸਿਆ ਜਾ ਰਿਹਾ ਹੈ।  ਥਾਣਾ ਸੰਗਤ ਦੀ ਪੁਲਿਸ ਮੌਕੇ ਉਤੇ ਪਹੁੰਚ ਕੇ ਜਾਂਚ ਵਿਚ ਜੁੱਟ ਗਈ ਹੈ। ਜਾਣਕਾਰੀ ਦਿੰਦਿਆਂ ਐਸ. ਪੀ. ਜਸਮੀਤ ਸਿੰਘ ਬਠਿੰਡਾ ਨੇ ਦੱਸਿਆ ਕਿ ਥਾਣਾ ਸੰਗਤ ਦੀ ਪੁਲਿਸ ਨੂੰ ਇਕ ਸੂਚਨਾ ਮਿਲੀ ਸੀ ਕਿ ਪਿੰਡ ਪੱਕਾ ਕਲਾਂ ਦੇ ਜਗਸੀਰ ਸਿੰਘ ਨੇ ਆਪਣੀ ਪਤਨੀ ਜਸਪ੍ਰੀਤ ਕੌਰ ਉਮਰ ਕਰੀਬ 40 ਸਾਲ ਦੇ ਫਾਇਰ ਮਾਰ ਦਿੱਤੇ ਹਨ ਤਾਂ ਪੁਲਿਸ ਵਲੋਂ ਮੌਕੇ ਉਤੇ ਜਾ ਕੇ ਦੇਖਿਆ ਗਿਆ ਤਾਂ ਜਸਪ੍ਰੀਤ ਕੌਰ ਦੇ ਫਾਇਰ ਵੱਜੇ ਹੋਏ ਸਨ, ਜਿਸ ਨੂੰ ਪਰਿਵਾਰਿਕ ਮੈਂਬਰਾਂ ਵਲੋਂ ਇਲਾਜ ਲਈ ਬਠਿੰਡਾ ਦੇ ਏਮਜ਼ ਹਸਪਤਾਲ ਵਿਖੇ ਲਿਆਂਦਾ ਗਿਆ, ਜਿਸ ਦੌਰਾਨ ਜਸਪ੍ਰੀਤ ਕੌਰ ਦੀ ਮੌਤ ਹੋ ਗਈ। ਡੀ.ਐਸ.ਪੀ. ਬਠਿੰਡਾ ਨੇ ਦੱਸਿਆ ਕਿ ਮ੍ਰਿਤਕਾ ਦੇ ਭਰਾ ਦੇ ਬਿਆਨਾਂ ਉਤੇ ਉਸਦੇ ਪਤੀ ਖਿਲਾਫ ਕਾਰਵਾਈ ਅਮਲ ਵਿਚ ਲਿਆਂਦੀ ਜਾ ਰਹੀ ਹੈ।

ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਔਰਤ ਦਾ ਪਤੀ ਘਟਨਾ ਨੂੰ ਅੰਜਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਿਆ। ਐਸ. ਪੀ. ਜਸਮੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਦਾ ਘਰੇਲੂ ਝਗੜਾ ਸੀ ਅਤੇ ਅੱਜ ਸਵੇਰ ਸਮੇਂ ਜਗਸੀਰ ਸਿੰਘ ਨੇ ਆਪਣੀ ਪਤਨੀ ਦੇ ਆਪਣੇ ਹੀ ਲਾਇਸੰਸੀ ਰਿਵਾਲਵਰ ਨਾਲ ਫਾਇਰ ਮਾਰ ਦਿੱਤੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ