JALANDHAR WEATHER

ਏਸ਼ੀਆ ਕੱਪ ਲਈ ਹੋਇਆ ਭਾਰਤੀ ਕ੍ਰਿਕਟ ਟੀਮ ਦਾ ਐਲਾਨ

ਬੈਂਗਲੁਰੂ, 19 ਅਗਸਤ- ਟੀ-20 ਏਸ਼ੀਆ ਕੱਪ ਲਈ ਭਾਰਤੀ ਕ੍ਰਿਕਟ ਟੀਮ ਦਾ ਐਲਾਨ ਕਰ ਦਿੱਤਾ ਗਿਆ ਹੈ। ਮੁੱਖ ਚੋਣਕਾਰ ਅਜੀਤ ਅਗਰਕਰ ਨੇ ਅੱਜ ਟੀਮ ਦਾ ਐਲਾਨ ਕੀਤਾ। ਸੂਰਿਆ ਕੁਮਾਰ ਯਾਦਵ ਟੀਮ ਦੀ ਕਪਤਾਨੀ ਕਰਨਗੇ। ਇਸ ਦੇ ਨਾਲ ਹੀ ਸ਼ੁਭਮਨ ਗਿੱਲ ਨੂੰ ਉਪ ਕਪਤਾਨ ਬਣਾਇਆ ਗਿਆ ਹੈ

ਭਾਰਤੀ ਟੀਮ ਵਿਚ ਸੂਰਿਆਕੁਮਾਰ ਯਾਦਵ (ਕਪਤਾਨ), ਸ਼ੁਭਮਨ ਗਿੱਲ (ਉਪ ਕਪਤਾਨ), ਅਭਿਸ਼ੇਕ ਸ਼ਰਮਾ, ਤਿਲਕ ਵਰਮਾ, ਹਾਰਦਿਕ ਪੰਡਯਾ, ਸ਼ਿਵਮ ਦੂਬੇ, ਅਕਸ਼ਰ ਪਟੇਲ, ਜਿਤੇਸ਼ ਸ਼ਰਮਾ, ਜਸਪ੍ਰੀਤ ਬੁਮਰਾਹ, ਵਰੁਣ ਚੱਕਰਵਰਤੀ, ਅਰਸ਼ਦੀਪ ਸਿੰਘ, ਕੁਲਦੀਪ ਯਾਦਵ, ਸੰਜੂ ਸੈਮਸਨ, ਹਰਸ਼ਿਤ ਰਾਣਾ, ਰਿੰਕੂ ਸਿੰਘ ਨੂੰ ਸ਼ਾਮਿਲ ਕੀਤਾ ਗਿਆ ਹੈ।

ਦੱਸ ਦੇਈਏ ਕਿ ਏਸ਼ੀਆ ਕ੍ਰਿਕਟ ਕੱਪ ਦੀ ਸ਼ੁਰੂਆਤ 9 ਸਤੰਬਰ ਤੋਂ ਯੂ.ਏ.ਈ. ਵਿਚ ਹੋ ਰਹੀ ਹੈ ਤੇ ਭਾਰਤੀ ਟੀਮ ਦਾ ਪਹਿਲਾ ਮੁਕਾਬਲਾ 10 ਸਤੰਬਰ ਨੂੰ ਯੂ.ਏ.ਈ. ਨਾਲ ਹੋਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ