ਕਰੋੜਾਂ ਦੀ ਹੈਰੋਇਨ ਤੇ ਮੋਟਰਸਾਈਕਲ ਸਮੇਤ ਇਕ ਕਾਬੂ

ਚੋਗਾਵਾਂ, (ਅੰਮ੍ਰਿਤਸਰ), 19 ਅਗਸਤ (ਗੁਰਵਿੰਦਰ ਸਿੰਘ ਕਲਸੀ)- 100 ਬਟਾਲੀਅਨ ਬੀ. ਐਸ. ਐਫ਼. ਅਤੇ ਥਾਣਾ ਲੋਪੋਕੇ ਦੀ ਪੁਲਿਸ ਵਲੋਂ ਸਾਂਝੀ ਕਾਰਵਾਈ ਕਰਦਿਆਂ ਹੈਰੋਇਨ, ਮੋਬਾਇਲ ਫੋਨ ਤੇ ਮੋਟਰਸਾਈਕਲ ਸਮੇਤ ਇਕ ਤਸਕਰ ਨੂੰ ਗ੍ਰਿਫ਼ਤਾਰ ਕਰਨ ਦੀ ਖ਼ਬਰ ਹੈ। ਇਸ ਸੰਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਸਰਹੱਦੀ ਬੀ. ਓ. ਪੀ. ਮੂਲੇਕੋਟ ਚੌਂਕੀ ਨੇੜੇ ਇਕ ਵਿਅਕਤੀ ਮੋਟਰਸਾਈਕਲ ’ਤੇ ਸਵਾਰ ਹੋ ਕੇ ਆ ਰਿਹਾ ਸੀ, ਜਿਸ ਨੂੰ ਰੋਕ ਕੇ ਤਲਾਸ਼ੀ ਲਈ ਗਈ ਤਾਂ ਉਸ ਕੋਲੋਂ 560 ਗ੍ਰਾਮ ਹੈਰੋਇਨ ਤੇ ਇਕ ਏਅਰ ਫੋਨ ਬਰਾਮਦ ਹੋਏ। ਫੜੇ ਕਥਿਤ ਦੋਸ਼ੀ ਦੀ ਪਹਿਚਾਣ ਜੁਗਰਾਜ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਬੱਚੀਵਿੰਡ ਵਜੋਂ ਹੋਈ ਹੈ।
ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਵਿਖੇ ਉਕਤ ਵਿਅਕਤੀ ਖਿਲਾਫ਼ 21/23/ 25 -61 -85 ਐਨ.ਡੀ.ਪੀ.ਐਸ. ਐਕਟ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਉਕਤ ਗ੍ਰਿਫ਼ਤਾਰ ਦੋਸ਼ੀ ਦੇ ਅਗਲੇ ਤੇ ਪਿਛਲੇ ਸੰਬੰਧਾਂ ਨੂੰ ਚੰਗੀ ਤਰ੍ਹਾ ਖੰਗਾਲਿਆ ਜਾ ਰਿਹਾ ਹੈ ਅਤੇ ਹੋਰ ਜਿਸ ਕਿਸੇ ਦੀ ਵੀ ਸ਼ਮੂਲੀਅਤ ਸਾਹਮਣੇ ਅਵੇਗੀ, ਉਸ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।