ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ

ਅੰਮ੍ਰਿਤਸਰ, 19 ਅਗਸਤ-ਕੈਬਨਿਟ ਮੰਤਰੀ ਸੰਜੀਵ ਅਰੋੜਾ ਵਲੋਂ ਅੰਮ੍ਰਿਤਸਰ ਸਾਹਿਬ ਵਿਖੇ ਅਹਿਮ ਪ੍ਰੈਸ ਕਾਨਫਰੰਸ ਸ਼ੁਰੂ ਕੀਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਤੋਂ ਸੰਜੀਵ ਅਰੋੜਾ ਸੂਬੇ ਦੇ ਨਵੇਂ ਬਿਜਲੀ ਮੰਤਰੀ ਬਣ ਗਏ ਹਨ। ਉਨ੍ਹਾਂ ਨੂੰ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕੋਲ ਹੁਣ 4 ਵਿਭਾਗ ਰਹਿਣਗੇ। ਲੁਧਿਆਣਾ ਪੱਛਮੀ ਤੋਂ ਵਿਧਾਇਕ ਸੰਜੀਵ ਅਰੋੜਾ ਕੋਲ ਇੰਡਸਟਰੀ ਤੇ ਕਾਮਰਸ, ਇਨਵੈਸਟਮੈਂਟ ਪ੍ਰਮੋਸ਼ਨ ਤੇ ਐੱਨ.ਆਰ.ਆਈ. ਵਿਭਾਗ ਹਨ ਤੇ ਹੁਣ ਉਹ ਬਿਜਲੀ ਵਿਭਾਗ ਦੀ ਜ਼ਿੰਮੇਵਾਰੀ ਵੀ ਸੰਭਾਲਣਗੇ। ਉਨ੍ਹਾਂ ਨੇ 3 ਜੁਲਾਈ ਨੂੰ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ ਸੀ।