ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹੇ, ਛੱਡਿਆ ਪਾਣੀ

ਨੰਗਲ, 19 ਅਗਸਤ-ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਪਿੰਡਾਂ 'ਚ ਪਾਣੀ ਭਰਨ ਦਾ ਖ਼ਤਰਾ ਬਣ ਗਿਆ ਹੈ। ਹਿਮਾਚਲ ਪ੍ਰਦੇਸ਼ ਵਿਚ ਲਗਾਤਾਰ ਹੋ ਰਹੀ ਭਾਰੀ ਬਰਸਾਤ ਕਾਰਨ BBMB ਵਲੋਂ ਭਾਖੜਾ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਹਨ। ਫਿਲਹਾਲ ਟੈਸਟਿੰਗ ਲਈ ਸਿਰਫ਼ 1 ਫੁੱਟ ਤੱਕ ਹੀ ਗੇਟ ਖੋਲ੍ਹੇ ਗਏ ਹਨ। ਦੱਸ ਦਈਏ ਕਿ ਗੋਵਿੰਦ ਸਾਗਰ ਝੀਲ ‘ਚ ਪਾਣੀ ਲਗਾਤਾਰ ਵਧ ਰਿਹਾ ਹੈ। ਲਗਾਤਾਰ ਹੋ ਰਹੀ ਬਾਰਿਸ਼ ਕਾਰਨ ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵੱਧ ਗਿਆ ਹੈ, ਜਿਸ ਕਾਰਨ ਰੋਪੜ ਸਮੇਤ ਕਈ ਖੇਤਰ ਪ੍ਰਭਾਵਿਤ ਹੋਣਗੇ।