ਵੱਡੀ ਖ਼ਬਰ: ਜਲੰਧਰ ਦੇ ਅਰਬਨ ਅਸਟੇਟ ਵਿਚ ਨਿੱਜੀ ਹਸਪਤਾਲ ਦੇ ਡਾਕਟਰ 'ਤੇ ਚੱਲੀ ਗੋਲੀ
ਜਲੰਧਰ, 19 ਅਗਸਤ - ਅਰਬਨ ਅਸਟੇਟ ਫੇਜ਼-2 ਵਿਚ ਮੋਰ ਸੁਪਰਮਾਰਕੀਟ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਗੋਲੀ ਕਿਡਨੀ ਹਸਪਤਾਲ ਦੇ ਡਾਕਟਰ ਰਾਹੁਲ ਸੂਦ ਨੂੰ ਨੂੰ ਲੱਗੀ ਹੈ । ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੀ ਲੱਤ ਵਿਚ ਗੋਲੀ ਲੱਗੀ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਹੈ। ਜਾਣਕਾਰੀ ਤੋਂ ਬਾਅਦ ਡੀ.ਸੀ.ਪੀ. ਮਨਪ੍ਰੀਤ ਸਿੰਘ ਢਿੱਲੋਂ ਸਮੇਤ ਕਈ ਅਧਿਕਾਰੀ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਜਾਣਕਾਰੀ ਅਨੁਸਾਰ, ਡਾਕਟਰ ਸੂਦ ਘਰੇਲੂ ਸਮਾਨ ਖਰੀਦਣ ਲਈ ਸਟੋਰ 'ਤੇ ਪਹੁੰਚੇ ਸਨ।
ਵਾਪਸ ਆਉਂਦੇ ਸਮੇਂ ਉਨ੍ਹਾਂ 'ਤੇ ਗੋਲੀਬਾਰੀ ਕੀਤੀ ਗਈ। ਗੋਲੀ ਕਿਸ ਨੇ ਅਤੇ ਕਿਉਂ ਚਲਾਈ ਇਸ ਬਾਰੇ ਅਜੇ ਸਥਿਤੀ ਸਪੱਸ਼ਟ ਨਹੀਂ ਹੈ। ਇਸ ਮੌਕੇ ਦੀ ਸੀ.ਸੀ.ਟੀ.ਵੀ. ਫੁਟੇਜ ਵੀ ਸਾਹਮਣੇ ਆਈ ਹੈ , ਜਿਸ ਵਿਚ ਹਮਲਾਵਰ ਪਹਿਲਾਂ ਡਾਕਟਰ ਨਾਲ ਲੜਦੇ ਹਨ ਅਤੇ ਫਿਰ ਗੋਲੀ ਮਾਰ ਕੇ ਫਰਾਰ ਹੋ ਜਾਂਦੇ ਹਨ।
;
;
;
;
;
;
;
;