JALANDHAR WEATHER

ਗੋਲੀਆਂ ਮਾਰ ਕੇ ਨੌਜਵਾਨ ਕੀਤਾ ਜ਼ਖ਼ਮੀ

ਟਾਂਗਰਾ, (ਅੰਮ੍ਰਿਤਸਰ), 20 ਅਗਸਤ (ਹਰਜਿੰਦਰ ਸਿੰਘ ਕਲੇਰ)- ਪੁਲਿਸ ਥਾਣਾ ਖਿਲਚੀਆਂ ਅਧੀਨ ਪੈਂਦੇ ਪਿੰਡ ਛੱਜਰਵੱਡੀ ਵਿਖੇ ਦੋ ਮੋਟਰਸਾਈਕਲ ਸਵਾਰਾਂ ਵਲੋਂ ਇਕ ਨੌਜਵਾਨ ਨੂੰ ਗੋਲੀਆਂ ਮਾਰ ਕੇ ਗੰਭੀਰ ਰੂਪ ’ਚ ਫੱਟੜ ਕਰ ਦਿੱਤਾ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਬੀਤੀ ਸ਼ਾਮ ਪਿੰਡ ਛੱਜਲਵੱਡੀ ਦਾ ਨੌਜਵਾਨ ਜੁਗਰਾਜ ਸਿੰਘ ਆਪਣੇ ਘਰ ਦੇ ਬਾਹਰ ਮੋਟਰਸਾਈਕਲ ’ਤੇ ਬੈਠਾ ਸੀ ਕਿ ਦੋ ਨੌਜਵਾਨ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਜੁਗਰਾਜ ਸਿੰਘ ਤੇ ਘਰ ਦੇ ਸਾਹਮਣੇ ਖੜੇ ਹੋ ਕੇ ਉਸ ਦੇ ਨਾਲ ਗੱਲਬਾਤ ਕਰਨ ਤੋਂ ਬਾਅਦ ਉਸ ਦੇ ਗੋਲੀਆਂ ਮਾਰ ਕੇ ਫਰਾਰ ਹੋ ਗਏ। ਰਸਤੇ ’ਚ ਜਾਂਦਿਆਂ ਵੀ ਉਨ੍ਹਾਂ ਨੇ ਹਵਾਈ ਫਾਇਰ ਕੀਤੇ। ਜੁਗਰਾਜ ਸਿੰਘ ਦੇ ਸਰੀਰ ’ਤੇ ਸੱਤ ਗੋਲੀਆਂ ਵੱਜੀਆਂ ਦੱਸੀਆਂ ਜਾ ਰਹੀਆਂ ਹਨ। ਗੰਭੀਰ ਰੂਪ ਵਿਚ ਫੱਟੜ ਹੋਏ ਜਗਰਾਜ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਵਿਖੇ ਭਰਤੀ ਕਰਵਾ ਦਿੱਤਾ ਗਿਆ ਹੈ। ਇਸ ਸੰਬੰਧੀ ਐਸ.ਐਚ.ਓ. ਅਵਤਾਰ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ