ਪੰਜਾਬ ਸਟੇਟ ਵੈਟਰਨਰੀ ਇੰਸਪੈਕਟਰਜ਼ ਐਸੋਸੀਏਸ਼ਨ ਵਲੋਂ 24 ਅਗਸਤ ਨੂੰ ਪੰਜਾਬ ਸਿਵਲ ਸਕੱਤਰੇਤ ਵੱਲ ਮਾਰਚ ਕਰਨ ਦਾ ਐਲਾਨ

ਅਜਨਾਲਾ (ਅੰਮ੍ਰਿਤਸਰ), 20 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਸਟੇਟ ਵੈਟਨਰੀ ਇੰਸਪੈਕਟਰਜ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਗੁਰਦੀਪ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਜਾਬ ਸਰਕਾਰ ਅਤੇ ਪਸ਼ੂ ਪਾਲਣ ਵਿਭਾਗ ਦੀ ਅਫ਼ਸਰਸ਼ਾਹੀ ਵਲੋਂ ਵੈਟਰਨਰੀ ਇੰਸਪੈਕਟਰ ਕੇਡਰ ਦੀਆਂ ਮੰਗਾਂ ਨੂੰ ਅਣਗੌਲਿਆਂ ਕਰਨ ਦੇ ਰੋਸ ਵਜੋਂ 24 ਅਗਸਤ ਦਿਨ ਐਤਵਾਰ ਨੂੰ ਡਾਇਰੈਕਟਰ ਲਾਈਵ ਸਟਾਕ ਕੰਪਲੈਕਸ ਦੇ ਅੱਗੇ ਸੂਬਾ ਪੱਧਰੀ ਰੋਸ ਮੁਜਾਹਰਾ ਕਰਦਿਆਂ ਪੰਜਾਬ ਸਿਵਲ ਸਕੱਤਰੇਤ ਵੱਲ ਮਾਰਚ ਕਰਨ ਦਾ ਫ਼ੈਸਲਾ ਲਿਆ ਹੈ । ਇਸ ਸੰਬੰਧ ਵਿਚ ਜ਼ਿਲ੍ਹਾ ਪੱਧਰੀ ਮੀਟਿੰਗ ਕੀਤੀ ਗਈ, ਜਿਸ ਦੀ ਅਗਵਾਹੀ ਸਟੇਟ ਕਮੇਟੀ ਮੈਂਬਰ ਸਤਨਾਮ ਸਿੰਘ ਸੂਬਾ ਮੀਤ ਪ੍ਰਧਾਨ ਵਲੋਂ ਕੀਤੀ ਗਈ।
ਜ਼ਿਲ੍ਹਾ ਪ੍ਰਧਾਨ ਪਰਮਿੰਦਰ ਸਿੰਘ ਮਾਹਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜੇਕਰ ਸਰਕਾਰ ਤੇ ਪਸ਼ੂ ਪਾਲਣ ਵਿਭਾਗ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਇਸ ਮੌਕੇ ਹਰਵੰਤ ਸਿੰਘ, ਜਤਿੰਦਰ ਸਿੰਘ ਮਜੀਠਾ, ਸਾਜਨਪ੍ਰੀਤ ਸਿੰਘ ਸੇਖੋਂ, ਦੀਪਕੰਵਰ ਸਿੰਘ, ਅਮਨਬੀਰ ਸਿੰਘ, ਜਗਜੀਤ ਸਿੰਘ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਹਰਪ੍ਰੀਤ ਸਿੰਘ, ਬਲਰਾਜ ਸਿੰਘ, ਮਨਦੀਪ ਸਿੰਘ ਮਜੀਠਾ, ਨਪਿੰਦਰ ਸਿੰਘ ਡੀ .ਵੀ.ਆਈ, ਫ਼ਤਿਹ ਸਿੰਘ, ਗੁਰਪ੍ਰੀਤ ਸਿੰਘ, ਬਿਕਰਮਜੀਤ ਸਿੰਘ, ਸੁਖਪਾਲ ਸਿੰਘ, ਬਿਕਰਮ ਸਿੰਘ ਮਾਹਲ, ਰਣਜੀਤ ਸਿੰਘ, ਮਨਜਿੰਦਰ ਸਿੰਘ ਮਜੀਠਾ ਅਤੇ ਹਰਦੇਵ ਸਿੰਘ ਆਦਿ ਹਾਜ਼ਰ ਸਨ।