350 ਸਾਲਾ ਸ਼ਤਾਬਦੀ ਸਮਾਗਮ : ਗੁਰਦੁਆਰਾ ਸ੍ਰੀ ਧੁਬੜੀ ਸਾਹਿਬ ਅਸਾਮ ਪੁੱਜੇ ਜਥੇਦਾਰ, ਸ਼੍ਰੋਮਣੀ ਕਮੇਟੀ ਪ੍ਰਧਾਨ ਅਤੇ ਹੋਰ ਪੰਥਕ ਆਗੂ



ਅੰਮ੍ਰਿਤਸਰ, 20 ਅਗਸਤ- ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਦੇ ਸੰਬੰਧ ਵਿਚ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਧੁਬੜੀ ਸਾਹਿਬ ਅਸਾਮ ਤੋਂ ਸ਼ਹੀਦੀ ਨਗਰ ਕੀਰਤਨ ਦੀ ਅਰੰਭਤਾ 21 ਅਗਸਤ ਨੂੰ ਹੋ ਰਹੀ ਹੈ। ਇਸ ਦੇ ਸੰਬੰਧ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਬਾਬਾ ਸੇਵਾ ਸਿੰਘ ਖਡੂਰ ਸਾਹਿਬ, ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸੁਰਜੀਤ ਸਿੰਘ ਭਿੱਟੇਵਡ, ਭਾਈ ਅਜਾਇਬ ਸਿੰਘ ਅਭਿਆਸੀ, ਜਗਸੀਰ ਸਿੰਘ ਮਾਂਗੇਆਣਾ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਬਿਜੈ ਸਿੰਘ, ਮੀਤ ਸਕੱਤਰ ਬਲਵਿੰਦਰ ਸਿੰਘ ਖੈਰਾਬਾਦ, ਹਰਭਜਨ ਸਿੰਘ ਵਕਤਾ, ਰਾਮ ਸਿੰਘ ਰਾਠੌਰ ਮੁੰਬਈ, ਜਸਕਰਨ ਸਿੰਘ, ਭਾਈ ਜਗਦੇਵ ਸਿੰਘ ਪ੍ਰਚਾਰਕ ਆਦਿ ਸ਼ਖ਼ਸੀਅਤਾਂ ਧੁਬੜੀ ਸਾਹਿਬ, ਅਸਾਮ ਪਹੁੰਚੀਆਂ, ਜਿਨ੍ਹਾਂ ਦਾ ਸਥਾਨਕ ਸੰਗਤ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਹ ਸ਼ਹੀਦੀ ਨਗਰ ਕੀਰਤਨ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਹੁੰਦਾ ਹੋਇਆ ਨਵੰਬਰ ਮਹੀਨੇ ਵਿਚ ਸ਼ਤਾਬਦੀ ਸਮਾਗਮਾਂ ਮੌਕੇ ਗੁਰਦੁਆਰਾ ਸੀਸਗੰਜ ਸਾਹਿਬ, ਸ੍ਰੀ ਅਨੰਦਪੁਰ ਸਾਹਿਬ ਵਿਖੇ ਸੰਪੂਰਨ ਹੋਵੇਗਾ।