ਮੋਟਰਸਾਈਕਲ ਸਵਾਰ ਦੀ ਬੇਜ਼ੁਬਾਨ ਪਸ਼ੂ ਨਾਲ ਟੱਕਰ, ਨੌਜਵਾਨ ਦੀ ਮੌਤ

ਹੰਡਿਆਇਆ, 20 ਅਗਸਤ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੇਜ਼ੁਬਾਨ ਪਸ਼ੂ ਮੋਟਰਸਾਈਕਲ ਵਿਚ ਵੱਜਣ ਨਾਲ ਇਕ ਨੌਜਵਾਨ ਦੀ ਦੁਖਦਾਈ ਮੌਤ ਹੋਣ ਦੀ ਖਬਰ ਹੈl ਪੁਲਿਸ ਚੌਕੀ ਹੰਡਿਆਇਆ ਦੇ ਇੰਚਾਰਜ ਕਰਮਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ ਰਾਤ ਪਿੰਡ ਰੂੜੇਕੇ ਕਲਾਂ ਤੋਂ ਬਰਨਾਲਾ ਨੂੰ ਆ ਰਹੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਬੋਹੜ ਸਿੰਘ (24) ਪੁੱਤਰ ਗੋਰਾ ਸਿੰਘ ਜਾ ਰਿਹਾ ਸੀ l ਜਦੋਂ ਹੰਡਿਆਇਆ ਨੇੜੇ ਪੁੱਜਾ ਤਾਂ ਇਕ ਬੇਜ਼ੁਬਾਨ ਪਸ਼ੂ ਨਾਲ ਟਕਰਾਉਣ ਨਾਲ ਮੌਤ ਹੋ ਗਈ l ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੀ ਮੋਰਚਰੀ ਵਿਚ ਰੱਖਿਆ ਗਿਆ l ਤਫਤੀਸ਼ੀ ਅਫਸਰ ਸਹਾਇਕ ਥਾਣੇਦਾਰ ਬੂਟਾ ਸਿੰਘ ਨੇ ਕਿਹਾ ਕਿ ਮ੍ਰਿਤਕ ਦੇ ਪਿਤਾ ਗੋਰਾ ਸਿੰਘ ਦੇ ਬਿਆਨਾਂ ਦੇ ਆਧਾਰ ਉਤੇ 174 ਦੀ ਕਾਰਵਾਈ ਕਰਨ ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕੀਤੀ ਹੈl