ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਸਬੰਧੀ ਜ਼ਿਲ੍ਹਾ ਪਠਾਨਕੋਟ 'ਚ 1 ਸਤੰਬਰ ਨੂੰ ਲੋਕਲ ਛੁੱਟੀ ਦਾ ਐਲਾਨ

ਪਠਾਨਕੋਟ, 30 ਅਗਸਤ (ਸੰਧੂ)-ਧੰਨ-ਧੰਨ ਬਾਬਾ ਸ੍ਰੀ ਚੰਦ ਜੀ ਦਾ ਜਨਮ ਦਿਹਾੜਾ ਮਿਤੀ 01.09.2025 ਦਿਨ ਸੋਮਵਾਰ ਨੂੰ ਹਰ ਸਾਲ ਦੀ ਤਰ੍ਹਾਂ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸ ਪਵਿੱਤਰ ਦਿਹਾੜੇ 'ਤੇ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰਦੁਆਰਾ ਤਪ ਅਸਥਾਨ ਬਾਬਾ ਸ੍ਰੀ ਚੰਦ, ਬਾਰਠ ਸਾਹਿਬ (ਜ਼ਿਲ੍ਹਾ ਪਠਾਨਕੋਟ) ਵਿਖੇ ਨਤਮਸਤਕ ਹੋਣ ਲਈ ਆਉਂਦੀਆਂ ਹਨ। ਇਸ ਲਈ ਸੰਗਤਾਂ ਦੀ ਧਾਰਮਿਕ ਆਸਥਾ ਨੂੰ ਵੇਖਦੇ ਹੋਏ ਡਿਪਟੀ ਕਮਿਸ਼ਨਰ ਪਠਾਨਕੋਟ ਆਦਿਤਿਆ ਉੱਪਲ ਵਲੋਂ ਜ਼ਿਲ੍ਹਾ ਪਠਾਨਕੋਟ ਅਧੀਨ ਪੈਂਦੇ ਸਾਰੇ ਸਰਕਾਰੀ/ਅਰਧ ਸਰਕਾਰੀ ਦਫ਼ਤਰਾਂ ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ਵਿਚ ਮਿਤੀ 01.09.2025 ਨੂੰ ਲੋਕਲ ਛੁੱਟੀ ਕੀਤੀ ਜਾਂਦੀ ਹੈ। ਇਸ ਤੋਂ ਇਲਾਵਾ ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ ਪ੍ਰੈਕਟੀਕਲ ਦੀ ਪ੍ਰੀਖਿਆ ਹੋਈ ਹੈ, 'ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।