ਪੰਜਾਬ ਦੇ ਮੁੱਖ ਸਕੱਤਰ ਕੇ.ਈ.ਪੀ ਸਿਨਹਾ ਹੜ੍ਹ ਪ੍ਰਭਾਵਿਤ ਖੇਤਰ ਦਾ ਜਾਇਜ਼ਾ ਲੈਣ ਲਈ ਅਜਨਾਲਾ ਪੁੱਜੇ

ਅਜਨਾਲਾ/ਰਮਦਾਸ ਗੱਗੋਮਾਹਲ (ਅੰਮ੍ਰਿਤਸਰ), 31 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ/ਜਸਵੰਤ ਸਿੰਘ ਵਾਹਲਾ/ਬਲਵਿੰਦਰ ਸਿੰਘ ਸੰਧੂ) - ਪੰਜਾਬ ਦੇ ਮੁੱਖ ਸਕੱਤਰ ਕੇ.ਏ.ਪੀ ਸਿਨਹਾ ਅਜਨਾਲਾ ਖੇਤਰ ਵਿਚ ਆਏ ਹੜ੍ਹਾਂ ਦਾ ਜਾਇਜ਼ਾ ਲੈਣ ਲਈ ਅਜਨਾਲਾ ਦੇ ਪਿੰਡ ਮਾਕੋਵਾਲ ਪਹੁੰਚੇ। ਇਸ ਮੌਕੇ ਉਨ੍ਹਾਂ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਪਿੰਡਾਂ ਲਈ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ, ਐਸ.ਐਸ.ਪੀ ਮਨਿੰਦਰ ਸਿੰਘ, ਏਡੀਸੀ ਰੋਹਿਤ ਗੁਪਤਾ, ਵਧੀਕ ਕਮਿਸ਼ਨਰ ਸੁਰਿੰਦਰ ਸਿੰਘ ਅਤੇ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਔਲਖ ਸਮੇਤ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਜੂਦ ਸਨ।