ਬੀਐੱਸਐੱਫ ਵਲੋਂ ਸਰਹੱਦ ਨੇੜਿਓਂ 7 ਕਿਲੋ ਹੈਰੋਇਨ ਸਮੇਤ ਨਸ਼ਾ ਤਸਕਰ ਕਾਬੂ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) - ਸੀਮਾ ਸੁਰੱਖਿਆ ਬਲ ਦੇ ਜਵਾਨਾਂ ਨੇ ਖ਼ੁਫ਼ੀਆ ਜਾਣਕਾਰੀ ਦੇ ਅਧਾਰ 'ਤੇ ਕਾਰਵਾਈ ਕਰਦੇ ਹੋਏ ਇਕ ਨਸ਼ਾ ਤਸਕਰ ਨੂੰ ਕਾਬੂ ਕਰਕੇ ਉਸ ਕੋਲੋਂ 7 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਦਿੰਦਿਆਂ ਬੀਐੱਸਐੱਫ ਦੇ ਬੁਲਾਰੇ ਨੇ ਦੱਸਿਆ ਕਿ ਬੀਐੱਸਐੱਫ ਇੰਟੈਲੀਜੈਂਸ ਵਿੰਗ ਦੀ ਸਟੀਕ ਜਾਣਕਾਰੀ 'ਤੇ ਹਜ਼ਾਰਾ ਮੋੜ ਬੱਸ ਸਟੈਂਡ ਨਜ਼ਦੀਕ ਸ਼ੱਕੀ ਰਸਤੇ 'ਤੇ ਲਗਾਏ ਨਾਕੇ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਰੋਕ ਕੇ ਕੀਤੀ ਤਲਾਸ਼ੀ ਦੌਰਾਨ ਉਸ ਦੇ ਕਬਜ਼ੇ ਵਿਚੋਂ ਲਗਭਗ 7 ਕਿਲੋਗ੍ਰਾਮ ਭਾਰ ਦੇ 14 ਪੈਕੇਟ ਹੈਰੋਇਨ ਬਰਾਮਦ ਕੀਤੇ ਗਏ।