ਪੰਜਾਬ ਦੇ ਸਕੂਲਾਂ 'ਚ ਮੁੜ ਹੋਈਆਂ ਛੁੱਟੀਆਂ, ਹੁਣ 3 ਸਤੰਬਰ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ, 31 ਅਗਸਤ - ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਰਕਾਰੀ/ਏਡਿਡ/ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਮਿਤੀ 3 ਸਤੰਬਰ 2025 ਤੱਕ ਛੁੱਟੀਆਂ ਕਰ ਦਿੱਤੀਆਂ ਗਈਆਂ ਹਨ । ਇਹ ਜਾਣਕਾਰੀ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਟਵੀਟ ਕਰ ਦਿੰਦਿਆਂ ਕਿਹਾ ਕਿ ਮਾਪਿਆਂ ਅਤੇ ਵਿਦਿਆਰਥੀਆਂ ਨੂੰ ਬੇਨਤੀ ਹੈ ਕਿ ਸੁਰੱਖਿਆ ਨੂੰ ਪਹਿਲ ਦੇਣ ਤੇ ਪ੍ਰਸ਼ਾਸਨ ਵਲੋਂ ਦਿੱਤੀਆਂ ਹਦਾਇਤਾਂ ਦੀ ਪਾਲਣਾ ਕਰਨ।
ਦਰਅਸਲ, ਹਾਲ ਹੀ ਵਿਚ, ਪੰਜਾਬ ਵਿਚ ਭਾਰੀ ਮੀਂਹ ਅਤੇ ਹੜ੍ਹ ਵਰਗੀਆਂ ਸਥਿਤੀਆਂ ਨੇ ਰਾਜ ਭਰ ਵਿਚ ਆਮ ਜਨਜੀਵਨ ਨੂੰ ਪ੍ਰਭਾਵਿਤ ਕੀਤਾ ਹੈ। ਕਈ ਜ਼ਿਲ੍ਹਿਆਂ ਵਿਚ, ਸਕੂਲ ਇਮਾਰਤਾਂ ਅਤੇ ਆਲੇ ਦੁਆਲੇ ਦਾ ਵਾਤਾਵਰਣ ਪੜ੍ਹਾਈ ਲਈ ਸੁਰੱਖਿਅਤ ਨਹੀਂ ਹੈ। ਇਸੇ ਲਈ ਸਰਕਾਰ ਨੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਲਿਆ ਹੈ।