ਫ਼ਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡਾਂ ਦਾ ਸੁਖਬੀਰ ਸਿੰਘ ਬਾਦਲ ਨੇ ਕੀਤਾ ਦੌਰਾ

ਫ਼ਿਰੋਜ਼ਪੁਰ, 31 ਅਗਸਤ (ਗੁਰਿੰਦਰ ਸਿੰਘ) -ਫ਼ਿਰੋਜ਼ਪੁਰ ਦੇ ਹੜ੍ਹ ਮਾਰੇ ਸਰਹੱਦੀ ਪਿੰਡ ਗੱਟੀਆਂ ਦੇ ਆਪਣੇ ਦੌਰੇ ਦੌਰਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਨਸੂਨ ਦੀ ਆਮਦ ਤੋਂ ਪਹਿਲਾਂ ਡਰੇਨਾਂ ਦੀ ਸਫਾਈ ਤੇ ਹੋਰ ਹੜ੍ਹ ਰੋਕੂ ਪ੍ਰਬੰਧ ਨਹੀਂ ਕੀਤਾ ਗਏ। ਉਨ੍ਹਾਂ ਕਿਹਾ ਕਿ ਦਰਿਆਵਾਂ ਦੇ ਕੰਢਿਆਂ ’ਤੇ ਗ਼ੈਰ-ਕਾਨੂੰਨੀ ਮਾਇਨਿੰਗ ਕਾਰਨ ਬੰਨ੍ਹ ਕਮਜ਼ੋਰ ਹੋਣ ਨਾਲ ਇਨ੍ਹਾਂ ਵਿਚ ਪਏ ਪਾੜ ਤੇ ਤਰੇੜਾਂ ਕਾਰਨ ਪੰਜਾਬ ਦੇ ਇਹ ਹਾਲਾਤ ਬਣੇ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਨਾ ਤਾਂ ਬੰਨ੍ਹਾਂ, ਡੈਮਾਂ ਦੀ ਮਜ਼ਬੂਤੀ ਲਈ ਕੋਈ ਠੋਸ ਕਾਰਵਾਈ ਅਮਲ ਵਿਚ ਲਿਆਂਦੀ ਅਤੇ ਨਾ ਹੀ ਕਦੇ ਨਹਿਰਾਂ ਤੇ ਡਰੇਨਾਂ ਦੀ ਸਫਾਈ ਕਰਵਾਈ ਗਈ ।