JALANDHAR WEATHER

ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਕੇਂਦਰ ਸਰਕਾਰ : ਅਮਨ ਅਰੋੜਾ

ਅੰਮ੍ਰਿਤਸਰ, 31 ਅਗਸਤ (ਗਗਨਦੀਪ ਸ਼ਰਮਾ)-ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੇ ਇੱਥੇ ਪੱਤਰਕਾਰ ਸੰਮੇਲਨ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੇ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਪੰਜਾਬ ਪਿਛਲੇ ਕਈ ਦਿਨਾਂ ਤੋਂ ਭਾਰੀ ਬਾਰਿਸ਼ ਅਤੇ ਹੜ੍ਹਾਂ ਦੀ ਮਾਰ ਹੇਠ ਹੈ, ਪਰ ਕੇਂਦਰ ਵਲੋਂ ਕੋਈ ਰਾਹਤ ਫੰਡ ਜਾਰੀ ਕਰਨਾਂ ਤਾਂ ਦੂਰ ਦੀ ਗੱਲ ਹੈ, ਅਜੇ ਤੱਕ ਇਨ੍ਹਾਂ ਹਲਾਤਾਂ ’ਚ ਪੰਜਾਬ ਦੇ ਹੱਕ ’ਚ ਹਾਅ ਦਾ ਨਾਅਰਾ ਨਹੀਂ ਵੱਜਿਆ।

ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਮੁਆਵਜ਼ੇ ਦੀਆਂ ਵੱਖ-ਵੱਖ ਕੈਟਾਗਰੀਆਂ ’ਚ ਵਾਧਾ ਕਰਨ ਦੀ ਮੰਗ ਕੀਤੀ ਗਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ