ਹੜ੍ਹ ਪ੍ਰਭਾਵਿਤ ਸਰਹੱਦੀ ਪਿੰਡਾਂ ਵਿਚ ਪਹੁੰਚੇ ਸਿਮਰਨਜੀਤ ਸਿੰਘ ਮਾਨ

ਫ਼ਾਜ਼ਿਲਕਾ , 31 ਅਗਸਤ (ਬਲਜੀਤ ਸਿੰਘ )-ਫ਼ਾਜ਼ਿਲਕਾ ਜ਼ਿਲ੍ਹੇ ਦੇ ਸਤਲੁਜ ਕਰੀਕ ਦੇ ਨਾਲ ਲੱਗਦੇ ਹੜ ਪ੍ਰਭਾਵਿਤ ਪਿੰਡਾਂ ਦੇ ਵਿਚ ਹੜ੍ਹ ਪੀੜਿਤ ਲੋਕਾਂ ਦਾ ਹਾਲ ਜਾਨਣ ਪਹੁੰਚੇ ਸਿਮਰਨਜੀਤ ਸਿੰਘ ਮਾਨ ਨੇ ਜਿੱਥੇ ਪਿੰਡ ਵਾਸੀਆਂ ਨਾਲ ਗੱਲਬਾਤ ਕੀਤੀ। ਉੱਥੇ ਹੀ ਉਨ੍ਹਾਂ ਵਲੋਂ ਮੌਜੂਦਾ ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਮਦਦ ਕਰਨ ਲਈ ਕਿਹਾ। ਸਿਮਰਨਜੀਤ ਸਿੰਘ ਮਾਨ ਵਲੋਂ ਐਨ.ਡੀ.ਆਰ. ਐਫ. ਦੀ ਮਦਦ ਨਾਲ ਆਪਣੇ ਸਮਰਥਕਾਂ ਦੇ ਨਾਲ ਬੇੜੀ 'ਤੇ ਸਵਾਰ ਹੋ ਕੇ ਕਾਵਾਂ ਵਾਲੀ ਪੁੱਲ ਤੋਂ ਪਾਰ ਪੈਂਦੇ ਪਿੰਡ ਝੰਗੜ ਭੈਣੀ, ਰੇਤੇ ਵਾਲੀ ਭੈਣੀ, ਮਹਾਤਮ ਨਗਰ ਆਦਿ ਪਿੰਡਾਂ ਦੇ ਵਿਚ ਪਹੁੰਚ ਕਰਕੇ ਪਿੰਡ ਵਾਸੀਆਂ ਦਾ ਹਾਲ ਚਾਲ ਜਾਣਿਆ ।
ਇਸ ਮੌਕੇ ਉਨ੍ਹਾਂ ਵਲੋਂ ਵਲੋਂ ਪਾਕਿਸਤਾਨ ਵਿਚ ਪੈਂਦੇ ਸਿੱਖਾਂ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਕਰਤਾਰਪੁਰ ਸਾਹਿਬ ਅੰਦਰੋਂ ਪਾਣੀ ਕਢਵਾਉਣ ਅਤੇ ਸਫਾਈ ਪ੍ਰਬੰਧ ਕਰਨ 'ਤੇ ਪਾਕਿਸਤਾਨ ਦੇ ਲਹਿੰਦੇ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦਾ ਧੰਨਵਾਦ ਵੀ ਕੀਤਾ।