JALANDHAR WEATHER

ਜਨ ਜੀਵਨ ਨੂੰ ਲੀਹ 'ਤੇ ਲੈ ਕੇ ਆਉਣ ਲਈ ਬੁਨਿਆਦੀ ਲੋੜਾਂ ਵਾਲੇ ਕਾਰਜਾਂ ਨੂੰ ਦਿੱਤੀ ਜਾਵੇ ਤਰਜੀਹ- ਲਾਲ ਚੰਦ ਕਟਾਰੂਚੱਕ

ਪਠਾਨਕੋਟ, 31 ਅਗਸਤ, (ਸੰਧੂ) - ਹੜ੍ਹਾਂ ਦੀ ਮਾਰ ਹੇਠ ਜ਼ਿਲ੍ਹਾ ਪਠਾਨਕੋਟ ਦੇ ਬਹੁਤ ਸਾਰੇ ਪਿੰਡ ਆਏ ਹਨ ਅਤੇ ਜ਼ਿਆਦਾਤਰ ਮਾਰ ਵਿਧਾਨ ਸਭਾ ਹਲਕਾ ਭੋਆ ਨੂੰ ਪਈ ਹੈ ਜਿੱਥੇ ਉਝ ਦਰਿਆ, ਜਲਾਲੀਆ ਅਤੇ ਰਾਵੀ ਦਰਿਆ ਦੇ ਕੰਢਿਆਂ 'ਤੇ ਵਸੇ ਪਿੰਡ ਹੜ੍ਹਾਂ ਕਾਰਨ ਜ਼ਿਆਦਾ ਪ੍ਰਭਾਵਿਤ ਹੋਏ ਹਨ। ਹੁਣ ਸਾਡਾ ਉਪਰਾਲਾ ਹੈ ਕਿ ਉਨ੍ਹਾਂ ਲੋਕਾਂ ਦਾ ਜੋ ਜਨ ਜੀਵਨ ਪ੍ਰਭਾਵਿਤ ਹੋਇਆ ਹੈ ਉਸ ਨੂੰ ਫਿਰ ਤੋਂ ਲੀਹ 'ਤੇ ਲੈ ਕੇ ਆਉਂਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ। ਇਹ ਪ੍ਰਗਟਾਵਾ ਲਾਲ ਚੰਦ ਕਟਾਰੂਚੱਕ ਕੈਬਨਿਟ ਮੰਤਰੀ ਪੰਜਾਬ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਕਾਰਜਾਂ ਦੀ ਸਮੀਖਿਆ ਕਰਨ ਮਗਰੋਂ ਕੀਤਾ।

ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਆਦਿੱਤਿਆ ਉੱਪਲ ਡਿਪਟੀ ਕਮਿਸ਼ਨਰ ਪਠਾਨਕੋਟ, ਦਲਜਿੰਦਰ ਸਿੰਘ ਢਿੱਲੋਂ ਐਸ.ਐਸ.ਪੀ. ਪਠਾਨਕੋਟ, ਸਵਰਨ ਸਲਾਰੀਆ , ਅਮਨਦੀਪ ਸੰਧੂ , ਵਿਭੂਤੀ ਸ਼ਰਮਾ , ਅੰਮਿਤ ਮੱਟੂ ਹਲਕਾ ਇੰਚਾਰਜ ਸੁਜਾਨਪੁਰ, ਰਾਕੇਸ ਮੀਨਾ ਐਸ.ਡੀ.ਐਮ. ਪਠਾਨਕੋਟ, ਮੇਜਰ ਡਾ. ਸੁਮਿਤ ਮੁਧ ਐਸ.ਡੀ.ਐਮ. ਧਾਰ ਕਲ੍ਹਾਂ, ਨਰੇਸ ਸੈਣੀ ਜਿਲ੍ਹਾ ਪ੍ਰਧਾਨ ਬੀ.ਸੀ. ਵਿੰਗ ਪਠਾਨਕੋਟ, ਬਲਜਿੰਦਰ ਸਿੰਘ ਅਤੇ ਹੋਰ ਪਾਰਟੀ ਦੇ ਵਰਕਰ ਹਾਜ਼ਰ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ