JALANDHAR WEATHER

ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਮੰਡ ਰਾਮਪੁਰ ਗੋਰੇ ਵਿਚ ਹੜ੍ਹ ਦੇ ਪਾਣੀ ਨਾਲ ਡਿਗੇ ਮਕਾਨਾਂ ਦਾ ਕੀਤਾ ਦੌਰਾ

ਸੁਲਤਾਨਪੁਰ ਲੋਧੀ ,31 ਅਗਸਤ (ਥਿੰਦ) - ਦਰਿਆ ਬਿਆਸ ਵਿਚ ਆਏ ਭਾਰੀ ਹੜ੍ਹ ਤੋਂ ਬਾਅਦ ਬੀਤੇ ਦਿਨ ਪਾਣੀ ਦੇ ਤੇਜ਼ ਵਹਾਅ ਨਾਲ ਮੰਡ ਰਾਮਪੁਰ ਗੋਰੇ ਦੇ ਕਿਸਾਨ ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਦਾ ਵੱਡਾ ਘਰ ਬੁਰੀ ਤਰ੍ਹਾਂ ਢਹਿ-ਢੇਰੀ ਹੋ ਗਿਆ ਸੀ ਤੇ ਉਕਤ ਪਰਿਵਾਰ ਬੁਰੀ ਤਰ੍ਹਾਂ ਸਦਮੇ ਵਿਚ ਆ ਗਿਆ ਸੀ।ਹਲਕਾ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਜਾਣਕਾਰੀ ਮਿਲਣ 'ਤੇ ਅੱਜ ਉਚੇਚੇ ਤੌਰ 'ਤੇ ਆਪਣੇ ਸਾਥੀਆਂ ਸਮੇਤ ਕਿਸ਼ਤੀ ਵਿਚ ਸਵਾਰ ਹੋ ਕੇ ਪਿੰਡ ਰਾਮਪੁਰ ਗੋਰੇ ਪਹੁੰਚ ਕੇ ਡਿਗੇ ਹੋਏ ਘਰ ਦਾ ਨਿਰੀਖਣ ਕੀਤਾ।

ਇਸ ਮੌਕੇ ਉਨ੍ਹਾਂ ਨੇ ਕਿਸਾਨ ਬਲਜੀਤ ਸਿੰਘ ਅਤੇ ਬਲਵਿੰਦਰ ਸਿੰਘ ਨੂੰ ਧਰਵਾਸ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਨੇ ਇਸ ਮੌਕੇ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹ ਦੇ ਪਾਣੀ ਨਾਲ ਡਿਗੇ ਘਰਾਂ ਨੂੰ 20 ਲੱਖ ਪ੍ਰਤੀ ਘਰ ਤਰੁੰਤ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣਾ ਘਰ ਜਲਦ ਬਣਾ ਸਕਣ । ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਕੁਦਰਤੀ ਕਰੋਪੀ ਅੱਗੇ ਕਿਸੇ ਦਾ ਜ਼ੋਰ ਤਾਂ ਨਹੀਂ ਚੱਲਦਾ ਪਰ ਉਨ੍ਹਾਂ ਦਾ ਫਰਜ਼ ਬਣਦਾ ਹੈ ਕਿ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਇਸ ਮੁਸੀਬਤ ਦੀ ਘੜੀ ਵਿਚ ਚਟਾਨ ਵਾਂਗ ਖੜ੍ਹਨ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ