JALANDHAR WEATHER

ਫ਼ਾਜ਼ਿਲਕਾ ਜ਼ਿਲ੍ਹੇ ਵਿਚ ਹੜ੍ਹ ਪੀੜਤਾਂ ਦੀ ਰਾਹਤ ਦੇ ਲਈ ਖਰਚੇ 70 ਲੱਖ ਰੁਪਏ - ਡਾ: ਬਲਜੀਤ ਕੌਰ

ਫ਼ਾਜ਼ਿਲਕਾ, 31 ਅਗਸਤ (ਬਲਜੀਤ ਸਿੰਘ )- ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਫ਼ਾਜ਼ਿਲਕਾ ਜ਼ਿਲ੍ਹੇ ਦੇ ਦੌਰੇ ਦੌਰਾਨ ਪਿੰਡ ਨੂਰ ਸ਼ਾਹ ਨੇੜੇ ਚੰਦ ਭਾਨ ਡਰੇਨ ਦੇ ਕੋਲ ਰਹਿ ਰਹੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਮਿਲ ਕੇ ਆਪਣੇ ਹੱਥੀਂ ਰਾਹਤ ਸਮੱਗਰੀ ਵੰਡੀ । ਇਸ ਮੌਕੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਅਤੇ ਸਾਬਕਾ ਵਿਧਾਇਕ ਅਰੁਣ ਨਾਰੰਗ ਵੀ ਉਨ੍ਹਾਂ ਦੇ ਨਾਲ ਹਾਜ਼ਰ ਸਨ । ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹੜ੍ਹ ਪੀੜਤਾਂ ਨੂੰ ਹਰ ਮਦਦ ਮੁਹਈਆ ਕਰਵਾ ਰਹੀ ਹੈ ਅਤੇ ਹੜ੍ਹ ਰਾਹਤ ਕਾਰਜਾਂ ਲਈ ਫੰਡ ਦੀ ਕੋਈ ਘਾਟ ਨਹੀਂ ਹੈ।

ਫਾਜ਼ਿਲਕਾ ਹਲਕੇ ਵਿਚ ਹੀ 70 ਲੱਖ ਰੁਪਏ ਤੋਂ ਵੱਧ ਦੀ ਰਾਹਤ ਸਮੱਗਰੀ ਦੀ ਵੰਡ ਸਰਕਾਰੀ ਟੀਮਾਂ ਵਲੋਂ ਲੋਕਾਂ ਨੂੰ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹੁਣ ਤੱਕ 4558 ਰਾਸ਼ਨ ਕਿੱਟਾਂ ਦੀ ਵੰਡ ਲੋਕਾਂ ਨੂੰ ਕੀਤੀ ਗਈ ਹੈ ਅਤੇ 2017 ਬੈਗ ਕੈਟਲ ਫੀਡ ਵੰਡੀ ਗਈ ਹੈ। ਇਸ ਮੌਕੇ ਉਨਾਂ ਨੇ ਸਰਹੱਦੀ ਲੋਕਾਂ ਦੇ ਹੌਸਲੇ ਦੀ ਦਾਦ ਦਿੰਦਿਆਂ ਕਿਹਾ ਕਿ ਸਰਕਾਰ ਹਰ ਹੀਲੇ ਲੋਕਾਂ ਦੀ ਮਦਦ ਕਰ ਰਹੀ ਹੈ ਅਤੇ ਬਾਰਿਸ਼ ਦਾ ਪਾਣੀ ਘਟਣ ਤੋਂ ਬਾਅਦ ਗਿਰਦਾਵਰੀ ਕਰਾ ਕੇ ਹਰ ਪ੍ਰਕਾਰ ਦੇ ਨੁਕਸਾਨ ਦੀ ਭਰਪਾਈ ਸਰਕਾਰ ਵਲੋਂ ਕੀਤੀ ਜਾਵੇਗੀ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ