JALANDHAR WEATHER

ਸਰਹੱਦ 'ਤੇ ਸ਼ਾਂਤੀ, ਦੁਵੱਲੇ ਸੰਬੰਧ, ਅੱਤਵਾਦ ਵਿਰੁੱਧ ਇਕਜੁੱਟ ਆਦਿ ਮੁੱਦਿਆਂ 'ਤੇ ਭਾਰਤ ਅਤੇ ਚੀਨ ਵਿਚਕਾਰ ਬਣੀ ਸਹਿਮਤੀ

ਨਵੀਂ ਦਿੱਲੀ , 31 ਅਗਸਤ -ਭਾਰਤ ਦੇ ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਚੀਨ ਦੇ ਤਿਆਨਜਿਨ ਵਿਚ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਵਿਚ ਸ਼ਾਮਲ ਹੋ ਰਹੇ ਹਨ, ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੀ ਅੱਜ ਸਵੇਰੇ ਪਹਿਲੀ ਮਹੱਤਵਪੂਰਨ ਮੁਲਾਕਾਤ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਸੀ। ਉਨ੍ਹਾਂ ਕਿਹਾ ਕਿ ਇਹ ਇਕ ਸਾਲ ਤੋਂ ਵੀ ਘੱਟ ਸਮੇਂ ਵਿਚ ਦੋਵਾਂ ਨੇਤਾਵਾਂ ਦੀ ਦੂਜੀ ਮੁਲਾਕਾਤ ਹੈ। ਆਖਰੀ ਵਾਰ ਉਹ ਪਿਛਲੇ ਸਾਲ ਅਕਤੂਬਰ 2024 ਵਿਚ ਕਜ਼ਾਨ ਵਿਚ ਮਿਲੇ ਸਨ, ਜਿੱਥੇ ਦੋਵਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਦੇ ਵਿਕਾਸ ਲਈ ਕੁਝ ਰਣਨੀਤਕ ਦਿਸ਼ਾ-ਨਿਰਦੇਸ਼ ਦਿੱਤੇ ਸਨ ਅਤੇ ਦੋਵਾਂ ਪਾਸਿਆਂ ਲਈ ਕੁਝ ਠੋਸ ਟੀਚੇ ਵੀ ਨਿਰਧਾਰਤ ਕੀਤੇ ਸਨ। ਵਿਕਰਮ ਮਿਸਰੀ ਨੇ ਕਿਹਾ ਕਿ ਜਿਨਪਿੰਗ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਸਰਹੱਦ ਪਾਰ ਅੱਤਵਾਦ ਦਾ ਜ਼ਿਕਰ ਕੀਤਾ।

ਵਿਦੇਸ਼ ਸਕੱਤਰ ਵਿਕਰਮ ਮਿਸਰੀ ਨੇ ਪ੍ਰੈਸ ਕਾਨਫਰੰਸ ਵਿਚ ਦੱਸਿਆ ਕਿ ਮੀਟਿੰਗ ਵਿਚ ਦੋਵਾਂ ਨੇਤਾਵਾਂ ਨੇ ਜ਼ੋਰ ਦੇ ਕੇ ਕਿਹਾ ਕਿ ਭਾਰਤ ਅਤੇ ਚੀਨ ਆਪਣੇ-ਆਪਣੇ ਘਰੇਲੂ ਵਿਕਾਸ 'ਤੇ ਕੇਂਦ੍ਰਿਤ ਹਨ ਅਤੇ ਇਸ ਪ੍ਰਕਿਰਿਆ ਵਿਚ ਉਨ੍ਹਾਂ ਨੂੰ ਭਾਈਵਾਲ ਬਣਨਾ ਚਾਹੀਦਾ ਹੈ, ਵਿਰੋਧੀ ਨਹੀਂ। ਉਨ੍ਹਾਂ ਨੇ ਇਸ ਗੱਲ 'ਤੇ ਸਹਿਮਤੀ ਪ੍ਰਗਟਾਈ ਕਿ ਮਤਭੇਦਾਂ ਨੂੰ ਵਿਵਾਦਾਂ ਵਿਚ ਨਹੀਂ ਬਦਲਣਾ ਚਾਹੀਦਾ ਅਤੇ ਸਥਿਰ ਅਤੇ ਦੋਸਤਾਨਾ ਸੰਬੰਧਾਂ ਨਾਲ ਦੋਵਾਂ ਦੇਸ਼ਾਂ ਦੇ 2.8 ਅਰਬ ਲੋਕਾਂ ਨੂੰ ਲਾਭ ਹੋਵੇਗਾ। ਉਨ੍ਹਾਂ ਕਿਹਾ ਕਿ ਉਹ ਅੱਤਵਾਦ ਵਿਰੁੱਧ ਇਕਜੁੱਟ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ