ਹੜ੍ਹਾਂ ਦੀ ਮਾਰ ਝੱਲ ਰਹੇ ਅਜਨਾਲਾ ਤੋਂ ਰਾਹਤ ਦੀ ਖਬਰ, ਪਾਣੀ ਦਾ ਪੱਧਰ ਘਟਣਾ ਸ਼ੁਰੂ

ਅਜਨਾਲਾ, 1 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਰਾਵੀ ਦਰਿਆ ਵਿਚ ਆਏ ਹੜ੍ਹ ਕਾਰਨ ਅਜਨਾਲਾ ਦੇ ਕਈ ਪਿੰਡ ਇਸ ਦੀ ਲਪੇਟ ਵਿਚ ਆ ਚੁੱਕੇ ਸਨ, ਜਿਸ ਕਾਰਨ ਕਿਸਾਨਾਂ ਦੀ ਹਜ਼ਾਰਾਂ ਏਕੜ ਫਸਲ ਬੁਰੀ ਤਰ੍ਹਾਂ ਤਬਾਹ ਹੋ ਗਈ ਹੈ। ਅੱਜ ਹੜ੍ਹ ਪ੍ਰਭਾਵਿਤ ਖੇਤਰਾਂ ਦੀ ਅਜਨਾਲਾ ਤੋਂ ਰਾਹਤ ਦੀ ਖਬਰ ਆਈ ਹੈ। ਅਜਨਾਲਾ ਸ਼ਹਿਰ ਸਮੇਤ ਨਾਲ ਲੱਗਦੇ ਪਿੰਡਾਂ ਵਿਚ ਪਾਣੀ ਦਾ ਪੱਧਰ ਘਟਣਾ ਸ਼ੁਰੂ ਹੋ ਗਿਆ ਹੈ, ਜਿਸ ਦੇ ਚਲਦਿਆਂ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਹੜ੍ਹ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਭਰ ਤੋਂ ਆ ਰਹੇ ਸਮਾਜਸੇਵੀ ਲੋਕਾਂ ਵਲੋਂ ਪਾਣੀ ਵਿਚ ਡੁੱਬੇ ਪਿੰਡਾਂ 'ਚ ਰਾਹਤ ਸਮੱਗਰੀ ਪਹੁੰਚਾਉਣੀ ਸ਼ੁਰੂ ਕਰ ਦਿੱਤੀ ਗਈ ਹੈ। ਰਾਹਤ ਕਾਰਜਾਂ ਲਈ ਐਨ.ਡੀ.ਆਰ.ਐੱਫ ਦੀਆਂ ਟੀਮਾਂ ਵੀ ਪਿੰਡਾਂ ਵਿਚ ਪਹੁੰਚ ਰਹੀਆਂ ਹਨ।