ਜਲੰਧਰ ਦੇ ਸਮੂਹ ਕਾਲਜਾਂ ’ਚ ਅੱਜ ਛੁੱਟੀ ਦਾ ਐਲਾਨ

ਜਲੰਧਰ, 1 ਸਤੰਬਰ- ਜਲੰਧਰ ਦੇ ਸਾਰੇ ਕਾਲਜਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਡੀ.ਸੀ. ਜਲੰਧਰ ਡਾ. ਹਿਮਾਂਸ਼ੂ ਅਗਰਵਾਲ ਵਲੋਂ ਇਸ ਸੰਬੰਧੀ ਸੋਸ਼ਲ ਮੀਡੀਆ ’ਤੇ ਇਕ ਪੋਸਟ ਪਾ ਜਾਣਕਾਰੀ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ਲਗਾਤਾਰ ਭਾਰੀ ਮੀਂਹ ਅਤੇ ਖ਼ਰਾਬ ਮੌਸਮ ਦੇ ਕਾਰਨ ਸ਼ਹਿਰ ਦੀਆਂ ਕੁਝ ਥਾਵਾਂ ’ਤੇ ਪਾਣੀ ਇਕਠਾ ਹੋ ਗਿਆ, ਜਿਸ ਕਰਕੇ ਆਵਾਜਾਈ ਅਤੇ ਜਨਹਿਤ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਛੁੱਟੀ ਕੀਤੀ ਗਈ ਹੈ।
ਦੱਸ ਦੇਈਏ ਕਿ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ 3 ਸਤੰਬਰ ਤੱਕ ਸਮੂਹ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ।