ਚੀਨ: ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਹੋਇਆ ਸ਼ੁਰੂ

ਬੀਜਿੰਗ, 1 ਸਤੰਬਰ- ਚੀਨ ਦੇ ਤਿਆਨਜਿਨ ਵਿਚ ਹੋ ਰਿਹਾ ਸ਼ੰਘਾਈ ਸਹਿਯੋਗ ਸੰਗਠਨ ਸੰਮੇਲਨ ਸ਼ੁਰੂ ਹੋ ਗਿਆ ਹੈ। ਸੰਮੇਲਨ ਤੋਂ ਪਹਿਲਾਂ, ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਅਤੇ ਚੀਨੀ ਰਾਸ਼ਟਰਪਤੀ ਨਾਲ ਮੁਲਾਕਾਤ ਕੀਤੀ। ਜਾਣਕਾਰੀ ਅਨੁਸਾਰ ਇਸ ਸੰਮੇਲਨ ਤੋਂ ਇਲਾਵਾ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਮੁਲਾਕਾਤ ਕਰਨਗੇ। ਦੋਵਾਂ ਨੇਤਾਵਾਂ ਵਿਚਕਾਰ ਯੂਕਰੇਨ ਸੰਘਰਸ਼ ਅਤੇ ਟਰੰਪ ਦੇ ਟੈਰਿਫ ਬਾਰੇ ਚਰਚਾ ਹੋ ਸਕਦੀ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ ਕਿ ਤਿਆਨਜਿਨ ਵਿਚ ਗੱਲਬਾਤ ਜਾਰੀ ਹੈ। ਐਸ.ਸੀ.ਓ. ਸੰਮੇਲਨ ਦੌਰਾਨ ਰਾਸ਼ਟਰਪਤੀ ਪੁਤਿਨ ਅਤੇ ਰਾਸ਼ਟਰਪਤੀ ਸ਼ੀ ਨਾਲ ਵਿਚਾਰਾਂ ਦਾ ਆਦਾਨ-ਪ੍ਰਦਾਨ ਹੋਇਆ।
ਇਕ ਹੋਰ ਟਵੀਟ ਵਿਚ, ਪ੍ਰਧਾਨ ਮੰਤਰੀ ਮੋਦੀ ਨੇ ਰੂਸੀ ਰਾਸ਼ਟਰਪਤੀ ਨਾਲ ਮੁਲਾਕਾਤ ਬਾਰੇ ਲਿਖਿਆ ਕਿ ਮੈਂ ਰਾਸ਼ਟਰਪਤੀ ਪੁਤਿਨ ਨੂੰ ਮਿਲ ਕੇ ਹਮੇਸ਼ਾ ਖੁਸ਼ ਹੁੰਦਾ ਹਾਂ।