JALANDHAR WEATHER

ਸ੍ਰੀ ਅਕਾਲ ਤਖਤ ਸਕੱਤਰੇਤ ਵਿਖੇ ਆਪਣਾ ਪੱਖ ਰੱਖਣ ਪੁੱਜੇ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜ਼ਫਰ

ਅੰਮ੍ਰਿਤਸਰ, 1 ਸਤੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨੀਂ ਸ੍ਰੀਨਗਰ ਵਿਖੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਇਕ ਸਮਾਗਮ ਵਿਚ ਸਿੱਖ ਭਾਵਨਾਵਾਂ ਨੂੰ ਸੱਟ ਮਾਰਨ ਦਾ ਮਾਮਲਾ ਸਾਹਮਣੇ ਆਉਣ ਦੇ ਮੱਦੇਨਜ਼ਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੁੱਜੀਆਂ ਸ਼ਿਕਾਇਤਾਂ ਉਪਰੰਤ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੂੰ ਅੱਜ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵਲੋਂ ਆਪਣਾ ਪੱਖ ਰੱਖਣ ਲਈ ਸੱਦਿਆ ਗਿਆ ਸੀ। ਇਸ ਤਹਿਤ ਸ. ਜ਼ਫ਼ਰ ਅੱਜ ਪੇਸ਼ ਹੋਏ ਅਤੇ ਸਿੰਘ ਸਾਹਿਬ ਦੇ ਸਨਮੁਖ ਆਪਣਾ ਪੱਖ ਰੱਖਿਆ। ਪ੍ਰਾਪਤ ਵੇਰਵਿਆਂ ਅਨੁਸਾਰ ਜਸਵੰਤ ਸਿੰਘ ਜ਼ਫਰ ਨੇ ਪੇਸ਼ ਹੋਣ ਮੌਕੇ ਆਪਣੀ ਦਾੜ੍ਹੀ ਬੰਨ੍ਹੀ ਹੋਈ ਸੀ ਤਾਂ ਸਿੰਘ ਸਾਹਿਬ ਦੇ ਆਦੇਸ਼ ਅਨੁਸਾਰ ਉਨ੍ਹਾਂ ਨੂੰ ਦਾੜ੍ਹੀ ਖੋਲ੍ਹਣ ਲਈ ਆਖਿਆ ਗਿਆ, ਜਿਸ ਤੋਂ ਬਾਅਦ ਉਹ ਦਾੜ੍ਹੀ ਖੋਲ੍ਹ ਕੇ ਜਥੇਦਾਰ ਗੜਗੱਜ ਸਨਮੁੱਖ ਪੇਸ਼ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ