ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕੀਤੀ ਮੁੱਖ ਮੰਤਰੀ ਮਾਨ ਨਾਲ ਗੱਲ
ਚੰਡੀਗੜ੍ਹ, 1 ਸਤੰਬਰ (ਵਿਕਰਮਜੀਤ ਸਿੰਘ ਮਾਨ) -ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਫੋਨ ’ਤੇ ਗੱਲ ਕੀਤੀ ਹੈ l ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਪੰਜਾਬ ਵਿਚ ਆਏ ਹੜ੍ਹਾਂ ਸੰਬੰਧੀ ਮੁੱਖ ਮੰਤਰੀ ਮਾਨ ਨਾਲ ਚਰਚਾ ਕੀਤੀ l ਕੇਂਦਰੀ ਗ੍ਰਹਿ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਪੰਜਾਬ ਦੀ ਮਦਦ ਕਰਨ ਦਾ ਭਰੋਸਾ ਦਵਾਇਆ ਹੈ।