ਅਗਲੇ 3 ਘੰਟਿਆਂ 'ਚ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਸੰਭਾਵਨਾ

ਜਲੰਧਰ, 1 ਸਤੰਬਰ (ਚੰਦੀਪ ਭੱਲਾ)-ਅਗਲੇ 3 ਘੰਟਿਆਂ ਵਿਚ ਅੰਮ੍ਰਿਤਸਰ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਮੋਗਾ, ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਤਰਨਤਾਰਨ ਵਿਚ ਕੁਝ ਥਾਵਾਂ 'ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਜੇਕਰ ਕੋਈ ਐਮਰਜੈਂਸੀ ਹੋਵੇ ਤਾਂ 112 ਪੰਜਾਬ ਐਸ.ਡੀ.ਐਮ.ਏ. ਨੂੰ ਕਾਲ ਕਰੋ।