JALANDHAR WEATHER

ਹੜ੍ਹ ਪ੍ਰਭਾਵਿਤ ਖੇਤਰਾਂ 'ਚ ਰਾਹਤ ਕਾਰਜ ਜਾਰੀ, 3400 ਤੋਂ ਵੱਧ ਹੜ੍ਹ ਪੀੜਤਾਂ ਨੂੰ ਕੀਤਾ ਰੈਸਕਿਊ - ਡੀ.ਸੀ.

ਫ਼ਿਰੋਜ਼ਪੁਰ, 1 ਸਤੰਬਰ (ਗੁਰਿੰਦਰ ਸਿੰਘ)-ਸਤਲੁਜ ਦਰਿਆ ਦੇ ਪਾਣੀ ਦੀ ਮਾਰ ਹੇਠ ਆਏ ਲੋਕਾਂ ਨੂੰ ਰਾਹਤ ਮੁਹੱਈਆ ਕਰਵਾਉਣ ਦੇ ਮੱਦੇਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਦਿਨ-ਰਾਤ ਰਾਹਤ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਰਾਹਤ ਸਮੱਗਰੀ ਨਿਰਵਿਘਨ ਮੁਹੱਈਆ ਕਰਵਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ਦੇ ਕਰੀਬ 112 ਪਿੰਡਾਂ ਦੇ 28,240 ਲੋਕ ਹੜ੍ਹ ਨਾਲ ਪ੍ਰਭਾਵਿਤ ਹੋਏ ਹਨ। ਪ੍ਰਸ਼ਾਸਨ ਵਲੋਂ ਆਰਮੀ, ਐੱਨ.ਡੀ.ਆਰ.ਐੱਫ., ਬੀ.ਐੱਸ.ਐੱਫ. ਨੇ ਅਤੇ ਪੰਜਾਬ ਪੁਲਿਸ ਦੇ ਸਹਿਯੋਗ ਨਾਲ 3410 ਹੜ੍ਹ ਪੀੜਤਾਂ ਨੂੰ ਰੈਸਕਿਊ ਕਰਕੇ ਪਾਣੀ ਵਿਚੋਂ ਬਾਹਰ ਕੱਢਿਆ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਬਣਾਏ ਗਏ ਵੱਖ-ਵੱਖ ਰਾਹਤ ਕੈਂਪਾਂ ਵਿਚ ਰਹਿ ਰਹੇ ਲੋਕਾਂ ਨੂੰ ਹਰ ਲੋੜੀਂਦੀ ਸੁਵਿਧਾ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਤੋਂ ਇਲਾਵਾ ਹੜ੍ਹ ਪ੍ਰਭਾਵਿਤਾਂ ਨੂੰ ਸੁੱਕਾ ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵੀ ਮੁਹੱਈਆ ਕਰਵਾਇਆ ਗਿਆ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ