JALANDHAR WEATHER

ਸੰਤ ਬਾਬਾ ਘਾਲਾ ਸਿੰਘ ਨੇ ਧਾਰਮਿਕ ਸਮਾਗਮ 'ਚ ਹੜ੍ਹ ਪੀੜਤਾਂ ਦੀ ਮਦਦ ਲਈ ਸਮੂਹ ਸੰਗਤਾਂ ਨੂੰ ਅੱਗੇ ਆਉਣ ਦੀ ਕੀਤੀ ਅਪੀਲ

ਮਹਿਲ ਕਲਾਂ,1 ਸਤੰਬਰ (ਅਵਤਾਰ ਸਿੰਘ ਅਣਖੀ)-ਸੰਤ ਬਾਬਾ ਘਾਲਾ ਸਿੰਘ ਨਾਨਕਸਰ ਕਲੇਰਾਂ ਦੇ ਜਨਮ ਦਿਵਸ ਨੂੰ ਸਮਰਪਿਤ ਜੱਦੀ ਪਿੰਡ ਚੰਨਣਵਾਲ ਦੇ ਗੁਰਦੁਆਰਾ ਬਾਬਾ ਸਿੱਧ ਭੋਇ ਸਾਹਿਬ ਵਿਖੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਰਾਗੀ ਭਾਈ ਸਤਿਨਾਮ ਸਿੰਘ ਨਾਨਕਸਰ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਬਾਬਾ ਗੁਰਚਰਨ ਸਿੰਘ ਦਿੱਲੀ ਵਾਲੇ, ਬਾਬਾ ਅਰਵਿੰਦਰ ਸਿੰਘ ਨਾਨਕਸਰ ਕਲੇਰਾਂ, ਬਾਬਾ ਸੁਧ ਸਿੰਘ ਟੂਸਿਆਂ ਵਾਲੇ, ਬਾਬਾ ਰੇਸ਼ਮ ਸਿੰਘ ਖੁਖਰਾਣਾ ਅਤੇ ਸਮੂਹ ਪ੍ਰਬੰਧਕਾਂ ਨੇ ਸੰਤ ਬਾਬਾ ਘਾਲਾ ਸਿੰਘ ਨੂੰ ਸਿਰੋਪਾਓ, ਗੁਲਦਸਤੇ ਭੇਟ ਕਰਕੇ ਸਨਮਾਨਿਤ ਕੀਤਾ।।ਇਸ ਮੌਕੇ ਸੰਤ ਬਾਬਾ ਘਾਲਾ ਸਿੰਘ ਨੇ ਸੰਤ ਮਹਾਪੁਰਖਾਂ, ਸਮੂਹ ਸੰਗਤਾਂ ਦਾ ਧੰਨਵਾਦ ਕਰਦਿਆ ਦੱਸਿਆ ਕਿ ਉਨ੍ਹਾਂ ਦੀ ਜਨਮ ਭੋਇ ਪਿੰਡ ਚੰਨਣਵਾਲ ਹੈ, ਇਹੀ ਧਰਤੀ ਉਨ੍ਹਾਂ ਦੀ ਧਾਰਮਿਕ ਸਿੱਖਿਆ ਦਾ ਮੁੱਢਲਾ ਕੇਂਦਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਤ ਬਾਬਾ ਈਸ਼ਰ ਸਿੰਘ ਜੀ ਤੇ ਸੰਤ ਨਰਾਇਣ ਸਿੰਘ ਦੀਆਂ ਫੇਰੀਆਂ ਦੇ ਸਮੇਂ ਤੋਂ ਹੀ ਧਰਮ ਪ੍ਰਚਾਰ ਦੀ ਲਹਿਰ ਇਥੇ ਵਹਿ ਰਹੀ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ