JALANDHAR WEATHER

ਸ. ਸੁਖਬੀਰ ਸਿੰਘ ਬਾਦਲ ਵਲੋਂ ਲੌਂਗੋਵਾਲ ਪਰਿਵਾਰ ਨਾਲ ਦੁੱਖ ਸਾਂਝਾ

ਲੌਂਗੋਵਾਲ, 1 ਸਤੰਬਰ (ਵਿਨੋਦ, ਖੰਨਾ)-ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਸਪੁੱਤਰੀ ਬੀਬਾ ਗੁਰਮਨ ਕੌਰ ਦੇ ਅਕਾਲ ਚਲਾਣੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੌਂਗੋਵਾਲ ਨਿਵਾਸ ਪਹੁੰਚੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਕਾਕਾ ਨਵਿੰਦਰਪ੍ਰੀਤ ਸਿੰਘ ਲੌਂਗੋਵਾਲ ਨਾਲ ਮਿਲ ਕੇ ਸੰਵੇਦਨਾ ਪ੍ਰਗਟ ਕੀਤੀ। ਸ. ਬਾਦਲ ਨੇ ਕਿਹਾ ਕਿ ਨੌਜਵਾਨ ਬੱਚੇ ਦਾ ਇਸ ਤਰ੍ਹਾਂ ਚਲੇ ਜਾਣਾ ਪਰਿਵਾਰ ਲਈ ਅਸਹਿ ਸਦਮਾ ਹੈ।

ਇਸ ਦੌਰਾਨ ਉਨ੍ਹਾਂ ਨੇ ਬੇਟੀ ਦੀ ਬੀਮਾਰੀ ਬਾਰੇ ਜਾਣਕਾਰੀ ਵੀ ਲਈ ਅਤੇ ਗੁਰੂ ਦੇ ਭਾਣੇ ਨੂੰ ਮੰਨਣ ਲਈ ਹਿੰਮਤ ਬਣਾਈ ਰੱਖਣ ਦੀ ਗੱਲ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਸਿੰਘ ਸੰਘਰੇੜੀ, ਰਵਿੰਦਰ ਸਿੰਘ ਚੀਮਾ, ਸੂਬਾ ਡੈਲੀਗੇਟ ਗੁਰਮੀਤ ਸਿੰਘ ਲੱਲੀ, ਸੁਖਵਿੰਦਰ ਸਿੰਘ ਚਹਿਲ, ਜਤਿੰਦਰ ਸਿੰਘ ਵਿੱਕੀ ਕੋਚ, ਠੇਕੇਦਾਰ ਬਿੰਦਰ ਸਿੰਘ ਲੌਂਗੋਵਾਲ, ਰਣਜੀਤ ਸਿੰਘ ਕੂਕਾ ਸਾਬਕਾ ਮੀਤ ਪ੍ਰਧਾਨ, ਜਸਵਿੰਦਰ ਸਿੰਘ ਦੁੱਲਟ, ਕੁਲਦੀਪ ਸਿੰਘ ਦੂਲੋ, ਕੁਲਵੰਤ ਸਿੰਘ ਕਾਂਤੀ, ਪ੍ਰਿੰ. ਜਸਪ੍ਰੀਤ ਸਿੰਘ ਧਾਲੀਵਾਲ, ਸੁਖਬੀਰ ਸਿੰਘ ਉਭਾਵਾਲ, ਬਿੰਦਰ ਸਿੰਘ ਬਿੰਦੀ, ਅਵਤਾਰ ਸਿੰਘ ਦੁੱਲਟ, ਇਕਬਾਲਜੀਤ ਸਿੰਘ ਪੂਨੀਆ, ਹਰਪਾਲ ਸਿੰਘ ਖੜਿਆਲ ਅਤੇ ਹਰਬੰਸ ਸਿੰਘ ਮੌੜ ਹਾਜ਼ਰ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ