ਅਕਾਲੀ ਵਰਕਰ ਹੜ੍ਹ ਪੀੜਤਾਂ ਲਈ ਵਧ ਤੋਂ ਵਧ ਸਹਿਯੋਗ ਕਰਨ- ਸੁਖਬੀਰ ਸਿੰਘ ਬਾਦਲ

ਲੌਂਗੋਵਾਲ, 1 ਸਤੰਬਰ (ਸ.ਸ.ਖੰਨਾ, ਵਿਨੋਦ)-ਅੱਜ ਸ਼ਹਿਰ ਲੌਂਗੋਵਾਲ ਵਿਖੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਅੰਦਰ ਪਿਛਲੇ ਕਈ ਦਿਨਾਂ ਤੋਂ ਆਏ ਹੋਏ ਭਿਆਨਕ ਹੜਾਂ ਕਾਰਨ ਲਗਾਤਾਰ ਨੁਕਸਾਨ ਹੋ ਰਿਹਾ ਹੈ ਅਤੇ ਘਰਾਂ ਅੰਦਰ ਕਈ-ਕਈ ਫੁੱਟ ਪਾਣੀ ਭਰ ਗਿਆ ਹੈ, ਫਸਲਾਂ ਤਬਾਹ ਹੋ ਗਈਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਹੜ੍ਹ ਪੀੜਤਾਂ ਨੂੰ ਸਹਿਯੋਗ ਕਰਨ ਲਈ ਕਿਹਾ।
ਉਨ੍ਹਾਂ ਦੱਸਿਆ ਕਿ ਇਹ ਸਮਾਂ ਨੁਕਸਾਨ ਝੱਲ ਰਹੇ ਲੋਕਾਂ ਨਾਲ ਖੜ੍ਹਨ ਦਾ ਹੈ, ਇਸ ਲਈ ਸਮੂਹ ਅਕਾਲੀ ਵਰਕਰ ਆਪੋ-ਆਪਣੇ ਤੌਰ ਉਤੇ ਜੋ ਵੀ ਸਹਾਇਤਾ ਕਰ ਸਕਦੇ ਹਨ, ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਹੜ੍ਹ ਪੀੜਤਾਂ ਦੇ ਰਿਲੀਫ਼ ਲਈ ਵਿਸ਼ੇਸ਼ ਫੰਡ ਜਾਰੀ ਕਰਨੇ ਚਾਹੀਦੇ ਹਨ ਅਤੇ ਦਰਿਆਵਾਂ ਦੇ ਬੰਨ੍ਹ ਵੀ ਮਜ਼ਬੂਤ ਕਰਵਾਉਣੇ ਚਾਹੀਦੇ ਹਨ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਪ੍ਰਧਾਨ ਤਜਿੰਦਰ ਸਿੰਘ ਸੰਘਰੇੜੀ, ਇਕਬਾਲਜੀਤ ਸਿੰਘ ਪੂਨੀਆ, ਰਵਿੰਦਰ ਸਿੰਘ ਚੀਮਾ, ਉਪਿੰਦਰ ਠੇਕੇਦਾਰ, ਸੁਖਵਿੰਦਰ ਸਿੰਘ ਚਹਿਲ ਸਰਕਲ ਪ੍ਰਧਾਨ, ਗੁਰਮੀਤ ਸਿੰਘ ਲੱਲੀ ਸਟੇਟ ਡੈਲੀਗੇਟ, ਨੰਬਰਦਾਰ ਅਵਤਾਰ ਸਿੰਘ ਦੁੱਲਟ, ਸਾਬਕਾ ਸੁਸਾਇਟੀ ਪ੍ਰਧਾਨ ਜਸਵਿੰਦਰ ਸਿੰਘ ਦੁੱਲਟ, ਕਰਮ ਸਿੰਘ ਘੁੱਕ, ਹਾਕਮ ਸਿੰਘ, ਬਿੰਦਰ ਸਿੰਘ ਬਿੰਦੀ, ਰਣਜੀਤ ਸਿੰਘ ਕੁੱਕਾ, ਬਾਬਾ ਕੁਲਵੰਤ ਸਿੰਘ ਕਾਂਤੀ, ਸੁਖਵੀਰ ਸਿੰਘ ਨੰਬਰਦਾਰ, ਜਗਸੀਰ ਸਿੰਘ ਗਾਂਧੀ, ਠੇਕੇਦਾਰ ਜਗਸੀਰ ਸਿੰਘ ਬਬਲਾ, ਇਕਬਾਲ ਸਿੰਘ ਬੱਲੀ, ਛੱਜੂ ਸਿੰਘ, ਹਰਪਾਲ ਸਿੰਘ ਖਡਿਆਲ, ਹਰਬੰਸ ਸਿੰਘ ਮੌੜ, ਵਿਸ਼ਵਜੀਤ ਸਿੰਘ ਰੱਤੋਕੇ, ਅਭੀਜੀਤ ਸਿੰਘ ਰੱਤੋਂਕੇ ਆਦਿ ਅਕਾਲੀ ਵਰਕਰ ਹਾਜ਼ਰ ਸਨ।