'ਆਪ' ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਵਲੋਂ ਰਾਹਤ ਕਾਰਜਾਂ ਲਈ 20 ਲੱਖ ਰੁਪਏ ਦਾਨ
ਚੰਡੀਗੜ੍ਹ, 1 ਸਤੰਬਰ-ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਅਸ਼ੋਕ ਕੁਮਾਰ ਮਿੱਤਲ ਨੇ ਰਾਹਤ ਕਾਰਜਾਂ ਲਈ 20 ਲੱਖ ਰੁਪਏ ਦਾਨ ਕੀਤੇ ਹਨ। ਇਹ ਰਕਮ ਪਾਣੀ ਦੇ ਟੈਂਕਰ ਲਿਆਉਣ 'ਤੇ ਖਰਚ ਕੀਤੀ ਜਾਵੇਗੀ ਤਾਂ ਜੋ ਬੇਘਰ ਲੋਕਾਂ ਨੂੰ ਪੀਣ ਵਾਲਾ ਸੁਰੱਖਿਅਤ ਪਾਣੀ ਮਿਲ ਸਕੇ। ਇਹ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਡਾ. ਅਸ਼ੋਕ ਮਿੱਤਲ ਦਾ ਇਕ ਦੂਰਦਰਸ਼ੀ ਕਦਮ ਹੈ ਕਿਉਂਕਿ ਇਹ ਅੰਦਾਜ਼ਾ ਲਗਾਇਆ ਗਿਆ ਹੈ ਕਿ ਹੜ੍ਹ ਦਾ ਪਾਣੀ ਘਟਣ ਤੋਂ ਬਾਅਦ, ਲੋਕਾਂ ਨੂੰ ਸਾਫ਼ ਪੀਣ ਵਾਲੇ ਪਾਣੀ ਦੀ ਘਾਟ ਦਾ ਸਾਹਮਣਾ ਕਰਨਾ ਪੈ ਸਕਦਾ ਹੈ ਕਿਉਂਕਿ ਟਿਊਬਵੈੱਲ ਅਤੇ ਹੋਰ ਪਾਣੀ ਦੇ ਸਰੋਤ ਖਰਾਬ ਹੋ ਗਏ ਹਨ।