JALANDHAR WEATHER

ਦਮੋਰੀਆ ਪੁਲ 'ਚ ਭਰੇ ਪਾਣੀ ਵਿਚ ਡੁੱਬਣ ਕਾਰਨ ਵਿਅਕਤੀ ਦੀ ਮੌਤ

ਜਲੰਧਰ, 1 ਸਤੰਬਰ-ਜਲੰਧਰ ਦੇ ਦਮੋਰੀਆ ਪੁਲ ਵਿਚ ਭਰੇ ਪਾਣੀ ਵਿਚ ਡੁੱਬਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ। ਜਾਣਕਾਰੀ ਅਨੁਸਾਰ ਲੋਕਾਂ ਨੇ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ, ਉਸਨੂੰ ਫਾਇਰ ਵਿਭਾਗ ਦੇ ਕਰਮਚਾਰੀਆਂ ਨੇ ਦੋ ਵਾਰ ਰੋਕਿਆ ਪਰ ਰੁਕਣ ਦੀ ਬਜਾਏ, ਉਹ ਅੱਗੇ ਤੁਰਨ ਲੱਗਾ ਅਤੇ ਵਿਅਕਤੀ ਦੀ ਪਾਣੀ ਵਿਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਿੱਟੂ ਨਿਵਾਸੀ ਪੁਰੀਆ ਮੁਹੱਲਾ ਵਜੋਂ ਹੋਈ ਹੈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ