ਭਾਰੀ ਮੀਂਹ ਦੇ ਨਾਲ ਤੁਫਾਨ ਦੀ ਚਿਤਾਵਨੀ , ਕਈ ਰਾਜਾਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਖ਼ਤਰਾ

ਨਵੀਂ ਦਿੱਲੀ , 1 ਸਤੰਬਰ - ਦਿੱਲੀ-ਐਨ.ਸੀ.ਆਰ. ਵਿਚ ਮੀਂਹ ਦਾ ਦੌਰ ਜਾਰੀ ਹੈ। ਮੌਸਮ ਵਿਭਾਗ ਨੇ 2 ਸਤੰਬਰ ਨੂੰ ਵੀ ਅਲਰਟ ਜਾਰੀ ਕੀਤਾ ਹੈ। ਵਿਭਾਗ ਦੇ ਅਨੁਸਾਰ, ਮੰਗਲਵਾਰ ਨੂੰ ਕਈ ਰਾਜਾਂ ਵਿਚ ਭਾਰੀ ਮੀਂਹ ਅਤੇ ਤੁਫਾਨ ਆ ਸਕਦੇ ਹਨ। ਮੌਸਮ ਵਿਭਾਗ ਦੇ ਅਨੁਸਾਰ, ਮੰਗਲਵਾਰ ਨੂੰ ਉੱਤਰ ਪ੍ਰਦੇਸ਼, ਦਿੱਲੀ, ਓਡੀਸ਼ਾ ਅਤੇ ਛੱਤੀਸਗੜ੍ਹ, ਰਾਜਸਥਾਨ, ਗੁਜਰਾਤ, ਪੰਜਾਬ, ਤਾਮਿਲਨਾਡੂ ਸਮੇਤ ਕਈ ਰਾਜਾਂ ਵਿਚ ਦਰਮਿਆਨੀ ਬਾਰਿਸ਼ ਦੀ ਚਿਤਾਵਨੀ ਹੈ। ਉਤਰਾਖੰਡ ਅਤੇ ਹਿਮਾਚਲ ਪ੍ਰਦੇਸ਼ ਸਮੇਤ ਕੁਝ ਰਾਜਾਂ ਵਿਚ ਜ਼ਮੀਨ ਖਿਸਕਣ ਅਤੇ ਹੜ੍ਹਾਂ ਦਾ ਖ਼ਤਰਾ ਵੀ ਵਧ ਸਕਦਾ ਹੈ।
ਮੌਸਮ ਵਿਭਾਗ ਦੇ ਅਨੁਸਾਰ, 2 ਸਤੰਬਰ ਨੂੰ ਦੇਸ਼ ਦੇ 20 ਤੋਂ ਵੱਧ ਰਾਜਾਂ ਵਿਚ ਭਾਰੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਪਹਾੜੀ ਰਾਜਾਂ ਦੀ ਗੱਲ ਕਰੀਏ ਤਾਂ, ਹਿਮਾਚਲ ਪ੍ਰਦੇਸ਼ ਅਤੇ ਉੱਤਰਾਖੰਡ ਵਿਚ ਦਰਮਿਆਨੀ ਤੋਂ ਭਾਰੀ ਬਾਰਿਸ਼ ਹੋ ਸਕਦੀ ਹੈ। ਇਸ ਨਾਲ ਜ਼ਮੀਨ ਖਿਸਕਣ ਅਤੇ ਬੱਦਲ ਫਟਣ ਦਾ ਖ਼ਤਰਾ ਹੈ। ਇਸ ਦੇ ਨਾਲ ਹੀ, ਭਾਰੀ ਬਾਰਿਸ਼ ਦੇ ਮੱਦੇਨਜ਼ਰ, ਮੌਸਮ ਵਿਭਾਗ ਨੇ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਦੇ ਕੁਝ ਹਿੱਸਿਆਂ ਲਈ ਲਾਲ ਅਲਰਟ ਜਾਰੀ ਕੀਤਾ ਹੈ।