JALANDHAR WEATHER

ਹੜ੍ਹਾਂ ਦੀ ਨਾਜ਼ੁਕ ਸਥਿਤੀ ਸੰਬੰਧੀ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਕੀਤੀ ਗਈ ਅਰਦਾਸ

ਤਲਵੰਡੀ ਸਾਬੋ, (ਬਠਿੰਡਾ), 2 ਸਤੰਬਰ (ਰਣਜੀਤ ਸਿੰਘ ਰਾਜੂ/ਰਵਜੋਤ ਰਾਹੀ)- ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਹੜ੍ਹਾਂ ਦੀ ਭਿਆਨਕ ਸਥਿਤੀ ਕਾਰਨ ਹੋ ਰਹੇ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਤੋਂ ਸੂਬੇ ਨੂੰ ਸੁਰੱਖਿਅਤ ਰੱਖਣ ਦੇ ਮੰਤਵ ਨਾਲ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੱਡੀ ਗਿਣਤੀ ਸੰਗਤਾਂ ਵਲੋਂ ਅਰਦਾਸ ਕੀਤੀ ਗਈ ਹੈ। ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਗੁਰਜੰਟ ਸਿੰਘ ਨੇ ਕੀਤੀ ਜਦੋਂਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਅਰਦਾਸ ਉਪਰੰਤ ਸੰਬੋਧਨ ਦੌਰਾਨ ਸਿੰਘ ਸਾਹਿਬ ਨੇ ਸੰਗਤਾਂ ਨੂੰ ਹੜ੍ਹ ਪੀੜਤਾਂ ਦੀ ਹਰ ਸੰਭਵ ਮਦਦ ਕਰਨ ਅਤੇ ਦਸਵੰਧ ਕੱਢਣ ਦੀ ਅਪੀਲ ਕੀਤੀ। ਸਿੰਘ ਸਾਹਿਬ ਨੇ ਕਿਹਾ ਕਿ ਤਖ਼ਤ ਸਾਹਿਬ ਪ੍ਰਬੰਧਕਾਂ ਵਲੋਂ ਵੀ ਹੜ੍ਹ ਪੀੜਤਾਂ ਦੀ ਮਦਦ ਦੇ ਕਾਰਜ ਸ਼ੁਰੂ ਕੀਤੇ ਜਾ ਰਹੇ ਹਨ। ਇਸ ਮੌਕੇ ਤਖ਼ਤ ਸਾਹਿਬ ਦੇ ਮੈਨੇਜਰ ਭਾਈ ਗੁਰਵਿੰਦਰ ਸਿੰਘ, ਭਾਈ ਭੋਲਾ ਸਿੰਘ ਇੰਚਾਰਜ ਧਰਮ ਪ੍ਰਚਾਰ ਤੋਂ ਇਲਾਵਾ ਸਿਆਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ