ਕੱਲ੍ਹ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ’ਚ ਭਰਿਆ ਪਾਣੀ


ਕਪੂਰਥਲਾ, 2 ਸਤੰਬਰ (ਅਮਨਜੋਤ ਸਿੰਘ ਵਾਲੀਆ)- ਕਪੂਰਥਲਾ ਵਿਚ ਬੀਤੇ ਦਿਨ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕਪੂਰਥਲਾ ਦੇ ਨੀਵੇਂ ਇਲਾਕਿਆਂ ਤੇ ਵੱਖ ਵੱਖ ਬਾਜ਼ਾਰਾਂ ਵਿਚ ਪਾਣੀ ਭਰ ਗਿਆ, ਜਿਸ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਸੱਤ ਨਰਾਇਣ ਬਾਜ਼ਾਰ, ਕੱਟੂ ਚੌਂਕ, ਮਾਲ ਰੋਡ, ਸਿਵਲ ਹਸਪਤਾਲ ਕਪੂਰਥਲਾ, ਮਾਡਲ ਟਾਊਨ, ਕਾਂਜਲੀ ਰੋਡ, ਮੁਹੱਬਤ ਨਗਰ, ਮਾਰਕਫੈਡ ਚੌਂਕ ਆਦਿ ਇਲਾਕਿਆਂ ਵਿਚ ਪਾਣੀ ਭਰਨ ਕਾਰਨ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਹਸਪਤਾਲ ਦੇ ਮੁੱਖ ਦੁਆਰ ਵਿਚ ਵੀ ਕਾਫ਼ੀ ਪਾਣੀ ਭਰ ਜਾਣ ਕਾਰਨ ਮਰੀਜ਼ਾਂ ਨੂੰ ਆਉਣ ਜਾਣ ’ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।