ਸਰਬੱਤ ਦਾ ਭਲਾ ਟਰੱਸਟ ਦੇ ਚੇਅਰਮੈਨ ਡਾ. ਐਸ. ਪੀ. ਸਿੰਘ ਉਬਰਾਏ ਨੇ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ

ਡੇਰਾ ਬਾਬਾ ਨਾਨਕ, 2 ਸਤੰਬਰ (ਹੀਰਾ ਸਿੰਘ ਮਾਂਗਟ)-ਬੀਤੇ ਦਿਨੀਂ ਡੇਰਾ ਬਾਬਾ ਨਾਨਕ ਦੇ ਇਲਾਕੇ ਵਿਚ ਆਏ ਭਾਰੀ ਹੜ੍ਹ ਦੀ ਮਾਰ ਨੂੰ ਵੇਖਦਿਆਂ ਅੱਜ ਉੱਘੇ ਸਮਾਜ ਸੇਵੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾਕਟਰ ਐਸ. ਪੀ. ਸਿੰਘ. ਉਬਰਾਏ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਲੈ ਕੇ ਅੱਜ ਡੇਰਾ ਬਾਬਾ ਨਾਨਕ ਪਹੁੰਚੇ। ਜਿਥੇ ਉਨ੍ਹਾਂ ਵਲੋਂ ਹੜ੍ਹ ਪੀੜਤ ਪਰਿਵਾਰਾਂ ਨੂੰ ਰਾਹਤ ਸਮੱਗਰੀ ਵੰਡੀ ਗਈ।