ਸ਼੍ਰੋਮਣੀ ਅਕਾਲੀ ਦਲ ਦੀ ਟੀਮ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਵੰਡਿਆ

ਮੰਡੀ ਲਾਧੂਕਾ, 2 ਸਤੰਬਰ (ਮਨਪ੍ਰੀਤ ਸਿੰਘ ਸੈਣੀ)-ਹਲਕਾ ਫਾਜ਼ਿਲਕਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਕੁਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਦੌਰਾ ਕਰਕੇ ਲੋਕਾਂ ਦੀਆਂ ਤਕਲੀਫਾਂ ਸੁਣੀਆਂ ਸਨ ਅਤੇ ਅੱਜ ਉਨ੍ਹਾਂ ਲੋਕਾਂ ਲਈ ਆਪਣੀ ਟੀਮ ਵਲੋਂ ਰਾਸ਼ਨ, ਪਸ਼ੂਆਂ ਦਾ ਚਾਰਾ ਅਤੇ ਹੋਰ ਸਮੱਗਰੀ ਰਾਹਤ ਕੈਂਪ ਮੰਡੀ ਲਾਧੂਕਾ ਤੇ ਰਾਹਤ ਕੈਪਾਂ ਵਿਚ ਬੈਠੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਭੇਜੀ ਗਈ।