ਭਾਰੀ ਮੀਂਹ ਨਾਲ ਬਲਾਕ ਸੁਲਤਾਨਪੁਰ ਲੋਧੀ ਦੇ ਅਹਿਮਦਪੁਰ, ਨਸੀਰੇਵਾਲ ,ਛੰਨਾ ਆਦਿ ਪਿੰਡਾਂ ਵਿਚ ਸੈਂਕੜੇ ਏਕੜ ਝੋਨੇ ਦੀ ਫ਼ਸਲ ਡੁੱਬੀ

ਸੁਲਤਾਨਪੁਰ ਲੋਧੀ,2 ਸਤੰਬਰ (ਥਿੰਦ) - ਬੀਤੇ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਹਲਕਾ ਸੁਲਤਾਨਪੁਰ ਲੋਧੀ ਦੇ ਅਹਿਮਦਪੁਰ, ਨਸੀਰੇਵਾਲ, ਛੰਨਾ ਆਦਿ ਪਿੰਡਾਂ ਵਿਚ ਭਾਰੀ ਤਬਾਹੀ ਮਚਾਈ ਹੈ। ਇਨ੍ਹਾਂ ਪਿੰਡਾਂ 'ਚ ਪਾਣੀ ਬਹੁਤ ਤੇਜ਼ੀ ਨਾਲ ਵਗ ਰਿਹਾ ਹੈ ਅਤੇ ਸੈਂਕੜੇ ਏਕੜ ਝੋਨੇ ਦੀ ਫ਼ਸਲ ਨੂੰ ਆਪਣੀ ਲਪੇਟ ਵਿਚ ਲੈ ਲਿਆ।
ਕਿਸਾਨ ਟਹਿਲ ਸਿੰਘ ਅਤੇ ਹੋਰ ਕਿਸਾਨਾਂ ਨੇ ਦੱਸਿਆ ਕਿ ਲਗਾਤਾਰ ਪੈ ਰਹੀ ਬਾਰਿਸ਼ ਨਾਲ ਉਨ੍ਹਾਂ ਦੇ ਝੋਨੇ ਦੇ ਖੇਤ ਡੁੱਬ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕੁਦਰਤ ਦੀ ਕਰੋਪੀ ਨੇ ਭਾਰੀ ਨੁਕਸਾਨ ਕੀਤਾ ਹੈ।