ਘੱਗਰ ਵਿਚ ਪਾਣੀ ਦਾ ਪੱਧਰ ਵਧਣ ਕਾਰਨ ਦਰਜਨਾਂ ਪਿੰਡ ਹਾਈ ਅਲਰਟ ’ਤੇ

ਰਾਜਪੁਰਾ, (ਪਟਿਆਲਾ), 3 ਸਤੰਬਰ (ਰਣਜੀਤ ਸਿੰਘ)- ਪਹਾੜੀ ਖੇਤਰਾਂ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵੱਧ ਗਿਆ ਹੈ ਅਤੇ ਇਸ ਕਾਰਨ ਘੱਗਰ ਦਰਿਆ ਦੇ ਕੰਢੇ ਅਤੇ ਨੇੜਲੇ ਖੇਤਰਾਂ ਵਿਚ ਵੱਸਦੇ ਪਿੰਡਾਂ ਦੇ ਲੋਕਾਂ ਨੂੰ ਹਾਈ ਅਲਰਟ ਦੇ ਰਹਿਣ ਲਈ ਕਿਹਾ ਗਿਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਐਸ.ਡੀ.ਐਮ. ਰਾਜਪੁਰਾ ਅਵੀਕੇਸ਼ ਗੁਪਤਾ ਨੇ ਦੱਸਿਆ ਕਿ ਪਾਣੀ ਦਾ ਪੱਧਰ ਵੱਧਣ ਕਾਰਨ ਸਜਰਪੁਰ, ਊਠਸਰ, ਦੜਬਾ, ਸਲੇਮਪੁਰ, ਸਮਸ਼ਪੁਰ, ਜੰਡ ਮਗੋਲੀ, ਹਰਪਾਲਾਂ, ਰਾਮਪੁਰ ਸੌਟਾ, ਮਾੜੀਆਂ, ਕਪੂਰੀ, ਕਮਾਲਪੁਰ, ਸਰਾਲਾ ਕਲਾਂ, ਸਰਾਲਾ ਖੁਰਦ, ਕਾਮੀ ਖੁਰਦ ਚਮਾਰੂ, ਲਾਛੜੂ ਖੁਰਦ, ਮਹਿਦੂਦਾਂ ਮਜੌਲੀ, ਮਾੜੂ ਅਤੇ ਹੋਰ ਨੇੜਲੇ ਪਿੰਡਾਂ ਦੇ ਲੋਕਾਂ ਨੂੰ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ। ਐਸ.ਡੀ.ਐਮ. ਸਾਹਿਬ ਨੇ ਦੱਸਿਆ ਕਿ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਦੇ ਆਸਾਰ ਨਜ਼ਰ ਆ ਰਹੇ ਹਨ। ਪ੍ਰਸ਼ਾਸਨ ਵਲੋਂ ਦੱਸੇ ਗਏ ਪਿੰਡਾਂ ਦੇ ਲੋਕਾਂ ਨੂੰ ਸਾਵਧਾਨੀ ਵਜੋਂ ਹਾਈ ਅਲਰਟ ’ਤੇ ਰਹਿਣ ਲਈ ਕਿਹਾ ਗਿਆ ਹੈ।