JALANDHAR WEATHER

ਰਾਜਪਾਲ ਗੁਲਾਬ ਚੰਦ ਕਟਾਰੀਆ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਲਈ ਡੇਰਾ ਬਾਬਾ ਨਾਨਕ ਪੁੱਜੇ

ਡੇਰਾ ਬਾਬਾ ਨਾਨਕ, (ਗੁਰਦਾਸਪੁਰ), 3 ਸਤੰਬਰ (ਹੀਰਾ ਸਿੰਘ ਮਾਂਗਟ)- ਡੇਰਾ ਬਾਬਾ ਨਾਨਕ ਦੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲੈਣ ਵਾਸਤੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਡੇਰਾ ਬਾਬਾ ਨਾਨਕ ਪੁੱਜੇ, ਜਿਥੇ ਉਨ੍ਹਾਂ ਵਲੋਂ ਕਰਤਾਰਪੁਰ ਸਾਹਿਬ ਕੋਰੀਡੋਰ ਵਿਖੇ ਪਹੁੰਚ ਕੇ ਹੜ੍ਹ ਪ੍ਰਭਾਵਿਤ ਇਲਾਕੇ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵਲੋਂ ਡੇਰਾ ਬਾਬਾ ਨਾਨਕ ਦੇ ਪਿੰਡ ਪੱਖੋਕੇ ਟਾਹਲੀ ਸਾਹਿਬ ਦੇ ਪੀੜਤ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਗਈ। ਇਸ ਮੌਕੇ ਮੈਂਬਰ ਪਾਰਲੀਮੈਂਟ ਸੁਖਜਿੰਦਰ ਸਿੰਘ ਰੰਧਾਵਾ ਤੇ ਹਲਕਾ ਵਿਧਾਇਕ ਗੁਰਦੀਪ ਸਿੰਘ ਰੰਧਾਵਾ ਵਲੋਂ ਵੀ ਉਨ੍ਹਾਂ ਨੂੰ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਦੀਆਂ ਮੁਸ਼ਕਿਲਾਂ ਤੋਂ ਜਾਣੂ ਕਰਵਾਇਆ ਗਿਆ। ਰਾਜਪਾਲ ਵਲੋਂ ਲੋਕਾਂ ਨੂੰ ਭਰੋਸਾ ਦਿੱਤਾ ਗਿਆ ਕਿ ਕੇਂਦਰ ਸਰਕਾਰ ਵਲੋਂ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ