ਸਾਬਕਾ ਉਪ ਮੁੱਖ ਮੰਤਰੀ ਓ.ਪੀ ਸੋਨੀ ਹੜ੍ਹ ਪੀੜਤਾਂ ਲਈ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪੁੱਜੇ

ਅਜਨਾਲਾ, (ਅੰਮ੍ਰਿਤਸਰ), 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਵਿਧਾਨ ਸਭਾ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੀ ਮਦਦ ਲਈ ਆਪਣੇ ਹੱਥ ਅੱਗੇ ਵਧਾਉਂਦਿਆਂ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਅੱਜ 8 ਟਰੱਕ ਰਾਹਤ ਸਮੱਗਰੀ ਲੈ ਕੇ ਅਜਨਾਲਾ ਪਹੁੰਚੇ। ਇਸ ਮੌਕੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਦਿਨ ਰਾਤ ਰਾਹਤ ਸਮਗਰੀ ਅਤੇ ਪਸ਼ੂਆਂ ਦਾ ਚਾਰਾ ਪਹੁੰਚਾ ਰਹੇ ਹਲਕਾ ਅਜਨਾਲਾ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਹਰ ਇਕ ਵਿਅਕਤੀ ਨੂੰ ਹੜ੍ਹ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਅੱਗੇ ਆਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਹੀ ਸਰਕਾਰ ਨੂੰ ਤਿਆਰੀ ਕਰਨੀ ਚਾਹੀਦੀ ਸੀ ਤਾਂ ਜੋ ਸਰਹੱਦੀ ਹਲਕਾ ਅਜਨਾਲਾ ਅੰਦਰ ਆਏ ਹੜ੍ਹਾਂ ਕਾਰਨ ਅਜਿਹੇ ਹਾਲਾਤ ਨਾ ਬਣਦੇ। ਇਨ੍ਹਾਂ ਮੁਸ਼ਕਿਲ ਭਰੇ ਹਾਲਾਤ ਵਿਚ ਅਜਨਾਲਾ ਵਾਸੀਆਂ ਲਈ ਰਾਹਤ ਸਮਗਰੀ ਪਹੁੰਚਾਉਣ ਲਈ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਸਾਬਕਾ ਉਪ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਇਸ ਔਖੇ ਸਮੇਂ ਵਿਚ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜੀ ਹੈ। ਇਸ ਮੌਕੇ ਡਾਇਰੈਕਟਰ ਕੰਵਰਪ੍ਰਤਾਪ ਸਿੰਘ ਅਜਨਾਲਾ, ਕਾਂਗਰਸੀ ਆਗੂ ਵਿਕਾਸ ਸੋਨੀ ਤੇ ਹੋਰ ਹਾਜ਼ਰ ਸਨ ।