JALANDHAR WEATHER

ਵਿਧਾਇਕ ਪਠਾਣਮਾਜਰਾ ਤੇ ਪੁਲਿਸ ਵਿਚਕਾਰ ਮੁਠਭੇੜ ਮਾਮਲਾ: ਵੀਡੀਓ ਵਾਇਰਲ, ਪੁਲਿਸ 'ਤੇ ਗੰਭੀਰ ਦੋਸ਼ ਲਾਏ

ਸਨੌਰ, 3 ਸਤੰਬਰ (ਗੀਤਵਿੰਦਰ ਸਿੰਘ ਸੋਖਲ)-ਹਲਕਾ ਸਨੌਰ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਅਤੇ ਪਟਿਆਲਾ ਪੁਲਿਸ ਵਿਚਕਾਰ ਬੀਤੇ ਦਿਨ ਹੋਈ ਮੁਠਭੇੜ ਦੇ ਮਾਮਲੇ ਨੇ ਨਵਾਂ ਰੁਖ ਧਾਰ ਲਿਆ ਹੈ। ਇਸ ਘਟਨਾ ਤੋਂ ਬਾਅਦ ਵਿਧਾਇਕ ਪਠਾਣਮਾਜਰਾ ਨੇ ਸੋਸ਼ਲ ਮੀਡੀਆ ਰਾਹੀਂ ਜਾਰੀ ਕੀਤੀ ਵੀਡੀਓ ਵਿਚ ਕਈ ਗੰਭੀਰ ਦੋਸ਼ ਲਗਾਏ ਹਨ। ਵੀਡੀਓ ਵਿਚ ਪਠਾਣਮਾਜਰਾ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਆਪਣੇ ਸੂਤਰਾਂ ਰਾਹੀਂ ਪਹਿਲਾਂ ਹੀ ਜਾਣਕਾਰੀ ਮਿਲ ਗਈ ਸੀ ਕਿ ਉਨ੍ਹਾਂ ਦਾ ਐਨਕਾਊਂਟਰ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਕਾਰਨ ਉਨ੍ਹਾਂ ਨੇ ਮੌਕੇ ਤੋਂ ਖੁਦ ਨੂੰ ਬਚਾਉਂਦੇ ਹੋਏ ਹਟਾ ਲਿਆ।

ਉਨ੍ਹਾਂ ਦਾ ਦਾਅਵਾ ਹੈ ਕਿ ਪਟਿਆਲਾ ਪੁਲਿਸ ਨਾ ਸਿਰਫ਼ ਝੂਠੇ ਬਿਆਨ ਦੇ ਰਹੀ ਹੈ ਸਗੋਂ ਉਨ੍ਹਾਂ ਉੱਤੇ ਸਿੱਧਾ ਹਮਲਾ ਕਰਨ ਦੀ ਵੀ ਕੋਸ਼ਿਸ਼ ਕੀਤੀ ਗਈ। ਉਨ੍ਹਾਂ ਵੀਡੀਓ ਵਿਚ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਕਾਬੂ ਕਰਨ ਲਈ ਲਗਭਗ 8 ਤੋਂ 10 ਐਸ.ਪੀ., 8 ਤੋਂ 10 ਡੀ.ਐਸ.ਪੀ. ਅਤੇ 400 ਤੋਂ 500 ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਸਨ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ