ਰਾਵੀ ਦਰਿਆ 'ਚ ਮੁੜ ਪਾਣੀ ਦਾ ਪੱਧਰ ਵਧਣ ਕਾਰਨ ਰਮਦਾਸ ਨੇੜਲੇ ਪਿੰਡਾਂ 'ਚ ਫਿਰ ਆਇਆ ਪਾਣੀ
.jpg)

ਅਜਨਾਲਾ, ਰਮਦਾਸ, ਗੱਗੋਮਾਹਲ, 3 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਇਕ ਹਫਤਾ ਪਹਿਲਾਂ ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਕਈ ਪਿੰਡਾਂ ਵਿਚ ਆਏ ਭਿਆਨਕ ਹੜ੍ਹਾਂ ਤੋਂ ਬਾਅਦ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਕਾਫੀ ਘੱਟ ਗਿਆ ਸੀ, ਜਿਸ ਕਾਰਨ ਇਸ ਖੇਤਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਸੀ ਪਰ ਅੱਜ ਮੁੜ ਰਾਵੀ ਦਰਿਆ ਵਿਚ ਪਾਣੀ ਦਾ ਪੱਧਰ ਵਧ ਜਾਣ ਤੋਂ ਬਾਅਦ ਸਰਹੱਦੀ ਪਿੰਡਾਂ ਵਿਚ ਪਾਣੀ ਦਾਖਲ ਹੋਣਾ ਸ਼ੁਰੂ ਹੋ ਗਿਆ ਹੈ। ਪਾਣੀ ਪਿੰਡਾਂ ਵਿਚ ਦਾਖਲ ਹੁੰਦਾ ਦੇਖ ਲੋਕਾਂ ਦੀਆਂ ਚਿੰਤਾਵਾਂ ਵੀ ਮੁੜ ਵੱਧ ਗਈਆਂ ਹਨ।