JALANDHAR WEATHER

ਗੈਸ ਟੈਂਕਰ ਨਾਲ ਤੇਜ਼ ਰਫ਼ਤਾਰ ਕਾਰ ਦੀ ਟੱਕਰ- ਇਕ ਵਿਅਕਤੀ ਦੀ ਮੌਕੇ ’ਤੇ ਮੌਤ

ਨਿਹਾਲ ਸਿੰਘ ਵਾਲਾ (ਮੋਗਾ), 4 ਸਤੰਬਰ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)- ਮੋਗਾ ਬਰਨਾਲਾ ਰਾਸ਼ਟਰੀ ਮਾਰਗ ਤੇ ਹਿੰਮਤਪੁਰਾ ਡਰੇਨ ਦੇ ਪੁਲ ਨਜ਼ਦੀਕ ਗੈਸ ਟੈਂਕਰ ਅਤੇ ਤੇਜ਼ ਰਫ਼ਤਾਰ ਕਾਰ ਦੀ ਟੱਕਰ ’ਚ ਇਕ ਵਿਅਕਤੀ ਦੀ ਮੌਤ ਹੋ ਜਾਣ ਅਤੇ ਇਕ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦੀ ਘਟਨਾ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ’ਤੇ ਆ ਰਹੇ ਗੈਸ ਟੈਂਕਰ ਦੇ ਪਿਛੇ ਆ ਰਹੀ ਇਕ ਤੇਜ਼ ਰਫ਼ਤਾਰ ਸਵਿਫਟ ਕਾਰ ਗੈਸ ਟੈਂਕਰ ਦੇ ਪਿਛੇ ਪੂਰੀ ਜ਼ੋਰ ਨਾਲ ਟਕਰਾਉਣ ’ਤੇ ਇੱਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੂਸਰਾ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਇਸ ਮੌਕੇ ਪੁੱਜੀ ਪੁਲਿਸ ਪਾਰਟੀ ਨੇ ਦੱਸਿਆ ਕਿ ਕਾਰ ਸਵਾਰ ਵਿਅਕਤੀਆਂ ’ਚ ਮ੍ਰਿਤਕ ਰਣਧੀਰ ਸਿੰਘ ਪੁੱਤਰ ਮੇਹਰ ਸਿੰਘ ਅਤੇ ਜ਼ਖ਼ਮੀ ਵਿਅਕਤੀ ਜਸ਼ਨਦੀਪ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਨੈਣੇਵਾਲ (ਬਰਨਾਲਾ) ਦੇ ਰਹਿਣ ਵਾਲੇ ਹਨ। ਉਨ੍ਹਾਂ ਦੱਸਿਆ ਕਿ ਤੁਰੰਤ ਐਂਬੂਲੈਂਸ ਨੂੰ ਬੁਲਾ ਕੇ ਜ਼ਖ਼ਮੀ ਵਿਅਕਤੀ ਨੂੰ ਮੋਗਾ ਇਲਾਜ ਲਈ ਭੇਜ ਦਿੱਤਾ ਗਿਆ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ