ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਹੋਣ ਵਾਲੇ ਸਟੇਟ ਅਧਿਆਪਕ ਅਵਾਰਡ 2025 ਦਾ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ

ਐਸ. ਏ. ਐਸ. ਨਗਰ, 4 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸਿੱਖਿਆ ਵਿਭਾਗ ਵਲੋਂ 5 ਸਤੰਬਰ ਨੂੰ ਹੋਣ ਵਾਲੇ ਸਟੇਟ ਅਧਿਆਪਕ ਅਵਾਰਡ 2025 ਦਾ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਡਾਇਰੈਕਟੋਰੇਟ ਆਫ ਸਕੂਲ ਐਜੂਕੇਸ਼ਨ (ਸੈਕੰਡਰੀ) ਵਲੋਂ ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਵਿਚ ਭਾਰੀ ਮੀਂਹ ਅਤੇ ਮੌਸਮ ਵਿਭਾਗ ਵਲੋਂ ਜਾਰੀ ਚਿਤਾਵਨੀ ਦੇ ਸਨਮੁੱਖ ਸਰਕਾਰ ਵਲੋਂ ਫੈਸਲਾ ਲਿਆ ਗਿਆ ਹੈ ਕਿ 5 ਸਤੰਬਰ ਨੂੰ ਹੋਣ ਵਾਲੇ ਸਟੇਟ ਅਧਿਆਪਕ ਅਵਾਰਡ 2025 ਦਾ ਸਮਾਗਮ ਅਗਲੇ ਹੁਕਮਾਂ ਤੱਕ ਮੁਲਤਵੀ ਕੀਤਾ ਜਾਂਦਾ ਹੈ ।