ਡੀ.ਸੀ. ਪਟਿਆਲਾ ਵਲੋਂ ਬਾਦਸ਼ਾਹਪੁਰ ਵਿਖੇ ਘੱਗਰ ਦਰਿਆ ਦਾ ਦੌਰਾ

ਪਾਤੜਾਂ, 4 ਸਤੰਬਰ (ਗੁਰਇਕਬਾਲ ਸਿੰਘ ਖਾਲਸਾ)-ਡਿਪਟੀ ਕਮਿਸ਼ਨਰ ਪਟਿਆਲਾ ਡਾ. ਪ੍ਰੀਤੀ ਯਾਦਵ ਵਲੋਂ ਬਾਦਸ਼ਾਹਪੁਰ, ਹਰਚੰਦਪੁਰਾ ਵਿਖੇ ਘੱਗਰ ਦਾ ਦੌਰਾ ਕੀਤਾ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਭਾਰਤੀ ਫੌਜ ਦੇ ਕਰਨਲ ਵਿਨੋਦ ਸਿੰਘ ਰਾਵਤ ਦੀ ਆਰਮੀ ਦੀ ਟੁਕੜੀ ਬੰਨ੍ਹ ‘ਚ ਕਿਸੇ ਤਰ੍ਹਾਂ ਦੇ ਪਾੜ ਪੈਣ ਦੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਤਿਆਰ ਰੱਖੀ ਗਈ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਪ੍ਰਸ਼ਾਸਨ ਵਲੋਂ ਸਥਿਤੀ ਉੱਤੇ ਕਰੜੀ ਨਜ਼ਰ ਰੱਖੀ ਜਾ ਰਹੀ ਹੈ।