JALANDHAR WEATHER

ਅਣ-ਪਛਾਤਿਆਂ ਨੇ ਨੌਜਵਾਨ ਨੂੰ ਮਾਰੀ ਗੋਲੀ, ਮੌਤ

ਮੋਗਾ, 5 ਸਤੰਬਰ- ਬੀਤੀ ਦੇਰ ਰਾਤ ਮੋਗਾ ਸ਼ਹਿਰ ਵਿਚ ਗੋਲੀ ਚੱਲਣ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਬਲਦੇਵ ਦੇ ਢਾਬੇ ਦੇ ਬਾਹਰ ਕੁਝ ਅਣ-ਪਛਾਤੇ ਲੋਕਾਂ ਵਲੋਂ ਇਕ ਨੌਜਵਾਨ ’ਤੇ ਗੋਲੀਬਾਰੀ ਕੀਤੀ ਗਈ। ਗੋਲੀ ਲੱਗਣ ਨਾਲ ਨੌਜਵਾਨ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਿਸ ਦੀ ਉਮਰ 30-35 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ।

ਹਾਈਵੇ ਪੁਲਿਸ ਨੇ ਤੁਰੰਤ ਨੌਜਵਾਨ ਨੂੰ ਸਿਵਲ ਹਸਪਤਾਲ ਮੋਗਾ ਪਹੁੰਚਾਇਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਕਰਿਆਨੇ ਦੀ ਦੁਕਾਨ ’ਤੇ ਕੰਮ ਕਰਦਾ ਸੀ ਅਤੇ ਮੋਗਾ ਦੀ ਹਰੀਜਨ ਕਲੋਨੀ ਵਿਚ ਰਹਿੰਦਾ ਸੀ।

ਗੋਲੀ ਚਲਾਉਣ ਤੋਂ ਬਾਅਦ ਅਣ-ਪਛਾਤੇ ਹਮਲਾਵਰ ਮੌਕੇ ’ਤੋਂ ਫਰਾਰ ਹੋ ਗਏ। ਪੁਲਿਸ ਨੇ ਇਸ ਸੰਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ, ਪਰ ਹਾਲੇ ਇਸ ਮਾਮਲੇ ਵਿਚ ਕੋਈ ਅਧਿਕਾਰਤ ਬਿਆਨ ਸਾਹਮਣੇ ਨਹੀਂ ਆਇਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ