ਸਾਬਕਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਰਾਹਤ ਸਮਗਰੀ ਲੈ ਕੇ ਅਜਨਾਲਾ ਪੁੱਜੇ

ਅਜਨਾਲਾ, ਗੱਗੋਮਾਹਲ, ਰਮਦਾਸ, 5 ਸਤੰਬਰ (ਢਿੱਲੋਂ/ਸੰਧੂ/ਵਾਹਲਾ)- ਸਰਹੱਦੀ ਵਿਧਾਨ ਸਭਾ ਹਲਕਾ ਅਜਨਾਲਾ ਦੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਹਲਕਾ ਖਰੜ ਤੋਂ ਵਿਧਾਇਕਾ ਅਨਮੋਲ ਗਗਨ ਮਾਨ ਰਾਹਤ ਸਮਗਰੀ ਮੰਜੇ, ਤਰਪਾਲਾਂ, ਪਸ਼ੂਆਂ ਲਈ ਚਾਰਾ ਅਤੇ ਘਰੇਲੂ ਵਰਤੋਂ ਵਿਚ ਆਉਣ ਵਾਲਾ ਸਮਾਨ ਲੈ ਕੇ ਅਜਨਾਲਾ ਪੁੱਜੇ ਹਨ। ਇਥੋਂ ਉਹ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ ਵਿਚ ਇਹ ਰਾਹਤ ਸਮਗਰੀ ਹੜ੍ਹ ਪ੍ਰਭਾਵਿਤ ਪਿੰਡਾਂ ਵਿਚ ਜਾ ਕੇ ਵੰਡਣਗੇ।